ਵਾਸ਼ਿੰਗਟਨ: ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜ਼ੋਅ ਬਾਇਡਨ ਨੇ ਕਿਹਾ ਹੈ ਕਿ ਉਹ ਇਹ ਯਕੀਨੀ ਕਰਨਗੇ ਕਿ ਚੀਨ ਨਿਯਮਾਂ ਦੇ ਆਧਾਰ ਉੱਤੇ ਕੰਮ ਕਰੇ ਉਨ੍ਹਾਂ ਐਲਾਨ ਕੀਤਾ ਹੈ ਕਿ ਅਮਰੀਕਾ ਫਿਰ ਤੋਂ ਵਿਸ਼ਵ ਸਿਹਤ ਸੰਗਠਨ ਵਿੱਚ ਸ਼ਾਮਲ ਹੋਵੇਗਾ। ਦੱਸ ਦਈਏ ਕਿ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਦੇ ਵੱਖ ਹੋਣ ਦਾ ਐਲਾਨ ਕੀਤਾ ਸੀ।
ਬਾਇਡਨ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਚੀਨ ਜਿਸ ਤਰ੍ਹਾਂ ਕੰਮ ਕਰ ਰਿਹਾ ਹੈ ਉਸ ਦੇ ਲਈ ਉਹ ਉਸ ਨੂੰ ਸਜ਼ਾ ਦੇਣੀ ਚਾਹੁੰਦੇ ਹਨ। ਬਾਇਡਨ ਦੀ ਇਹ ਟਿੱਪਣੀ ਦੇ ਬਾਰੇ ਵਿੱਚ ਉਨ੍ਹਾਂ ਤੋਂ ਪੁੱਛੇ ਜਾਣ ਉੱਤੇ ਉਨ੍ਹਾਂ ਨੇ ਪ੍ਰਤੀਕਿਰਿਆ ਦਿੱਤੀ ਸੀ।
ਬਾਇਡਨ ਨੇ ਕਿਹਾ ਕਿ ਮਾਮਲਾ ਚੀਨ ਨੂੰ ਸਜ਼ਾ ਦੇਣ ਦਾ ਜ਼ਿਆਦਾ ਨਹੀਂ ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਚੀਨ ਇਹ ਸਮਝੇ ਕਿ ਉਸ ਨੂੰ ਹੁਣ ਨਿਯਮਾਂ ਵਿੱਚ ਕੰਮ ਕਰਨ ਹੋਵੇਗਾ। ਇਹ ਇੱਕ ਸਾਧਾਰਨ ਜਿਹੀ ਗੱਲ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਇੱਕ ਕਾਰਨ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਵਿਸ਼ਵ ਸਿਹਤ ਸੰਗਠਨ ਵਿੱਚ ਮੁੜ ਤੋਂ ਸ਼ਾਮਲ ਹੋਣ ਜਾ ਰਿਹਾ ਹੈ ਅਤੇ ਇਸ ਵਿੱਚ ਸੁਧਾਰ ਕਰਨ ਦੀ ਲੋੜ ਹੈ। ਸਾਨੂੰ ਪੈਰਿਸ ਜਲਵਾਯੂ ਸਮਝੋਤੇ ਵਿੱਚ ਫਿਰ ਤੋਂ ਸ਼ਾਮਲ ਹੋਣ ਦੀ ਲੋੜ ਹੈ।