ETV Bharat / international

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.32 ਕਰੋੜ ਤੋਂ ਪਾਰ, 5.76 ਲੱਖ ਤੋਂ ਵੱਧ ਮੌਤਾਂ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1.32 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ 5.76 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਫ਼ੋਟੋ।
ਫ਼ੋਟੋ।
author img

By

Published : Jul 15, 2020, 7:04 AM IST

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.32 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ 5.76 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਮਰੀਕਾ ਵਿੱਚ 34.8 ਲੱਖ ਤੋਂ ਵੱਧ ਲੋਕ ਕੋਰੋਨਾ ਨਾਲ ਪੀੜਤ ਹਨ ਜਦਕਿ ਮੌਤਾਂ ਦਾ ਅੰਕੜਾ 1.38 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 65,000 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਰਗੇ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸ਼ਵ ਭਰ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 4,881,748 ਨੂੰ ਪਾਰ ਕਰ ਗਈ ਹੈ।

ਬ੍ਰਾਜ਼ੀਲ ਅਤੇ ਭਾਰਤ ਵਿਚ ਕੋਰੋਨਾ ਦੇ ਮਾਮਲੇ ਹੁਣ ਤੇਜ਼ੀ ਨਾਲ ਵੱਧ ਰਹੇ ਹਨ। ਬ੍ਰਾਜ਼ੀਲ ਕੁੱਲ ਮੌਤਾਂ ਦੇ ਮਾਮਲੇ ਵਿਚ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦ ਕਿ ਕੁਲ ਮਾਮਲਿਆਂ ਦੇ ਮਾਮਲੇ ਵਿਚ ਭਾਰਤ ਵੀ ਤੀਜੇ ਨੰਬਰ ਉੱਤੇ ਆਇਆ ਹੈ। ਬ੍ਰਾਜ਼ੀਲ ਅਤੇ ਅਮਰੀਕਾ ਹੀ ਭਾਰਤ ਤੋਂ ਉੱਪਰ ਹਨ।

ਮੰਗਲਵਾਰ ਨੂੰ ਰੂਸ ਵਿੱਚ 6,248 ਨਵੇਂ ਕੇਸ ਸਾਹਮਣੇ ਆਏ ਅਤੇ 175 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਪੀੜਤਾਂ ਦੀ ਗਿਣਤੀ 7.39 ਲੱਖ ਤੋਂ ਪਾਰ ਹੈ ਜਿਸ ਕਾਰਨ ਰੂਸ ਦੁਨੀਆ ਦਾ ਚੌਥਾ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਦੇਸ਼ ਹੈ। ਮਰਨ ਵਾਲਿਆਂ ਦੀ ਗਿਣਤੀ 11,614 ਹੋ ਗਈ ਹੈ। ਆਸਟ੍ਰੇਲੀਆ ਵਿੱਚ ਕੋਰੋਨਾ ਦੇ ਮਾਮਲੇ 10,000 ਤੋਂ ਵੱਧ ਹਨ ਅਤੇ ਹੁਣ ਤੱਕ 108 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਵਾਇਰਸ ਦੇ 28,498 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 553 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਭਰ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 9,06,752 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 23,727 ਲੋਕਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.