ਨਿਊਯਾਰਕ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਾਸਕ ਪਹਿਨਣ ਦੀ ਅਪੀਲ ਰਾਜਨੀਤਿਕ ਬਿਆਨਬਾਜ਼ੀ ਨਹੀਂ ਹੈ ਬਲਕਿ ਇਹ ਦੇਸ਼ ਭਗਤੀ ਦਾ ਫਰਜ਼ ਹੈ। ਉਨ੍ਹਾਂ ਨੇ ਇਹ ਅਪੀਲ ਉਸ ਵੇਲੇ ਕੀਤੀ ਜਦੋਂ ਅਮਰੀਕਾ ਕੋਵਿਡ-19 ਤੋਂ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਮੁੜ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਬਿਮਾਰੀ ਕਾਰਨ 2,50,00 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਵਾਰ ਮੁੜ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਬਿਮਾਰੀ ਕਾਰਨ ਵਿਸ਼ਵ ਭਰ ਵਿੱਚ 13,49,000 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਸੰਯੁਕਤ ਰਾਜ ਵਿੱਚ ਹੁਣ ਤੱਕ 2,50,537 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 15.5 ਮਿਲੀਅਨ ਤੋਂ ਵੱਧ ਲੋਕਾਂ ਦੇ ਸੰਕਰਮਣ ਦੀ ਪੁਸ਼ਟੀ ਕੀਤੀ ਗਈ ਹੈ। ਖ਼ਬਰਾਂ ਦੇ ਅਨੁਸਾਰ ਹਰ ਮਿੰਟ ਵਿੱਚ ਘੱਟੋ-ਘੱਟ ਇੱਕ ਅਮਰੀਕੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ। ਇਸ ਬਿਮਾਰੀ ਕਾਰਨ ਪਹਿਲੀ ਮੌਤ 29 ਫਰਵਰੀ ਨੂੰ ਹੋਈ ਸੀ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ ਘੱਟੋ-ਘੱਟ 2,50,029 ਹੋ ਗਈ ਸੀ।
ਮੌਤਾਂ ਦੀ ਗਿਣਤੀ ਹੋ ਸਕਦਾ ਹੈ ਵਾਧਾ
ਲਾਗ ਦੇ ਮਾਮਲਿਆਂ ਵਿੱਚ ਵਾਧੇ ਦਾ ਅਸਰ ਹਸਪਤਾਲਾਂ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ ਅਤੇ ਕੁਝ ਥਾਵਾਂ 'ਤੇ ਸਿਹਤ ਕਰਮਚਾਰੀਆਂ ਦੀ ਘਾਟ ਹੈ। ਮੰਗਲਵਾਰ ਨੂੰ ਰਿਕਾਰਡ 73,830 ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹੋਏ।