ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਸ਼ੁਰੂ ਤਾਂ ਚੀਨ ਤੋਂ ਹੋਇਆ ਪਰ ਇਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ ’ਚ ਵੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ਵਿੱਚ 2,200 ਵਿਅਕਤੀਆਂ ਦੀ ਮੌਤ ਹੋਈ ਹੈ।
ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 57, 266 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪੀੜਤਾਂ ਦੀ ਗਿਣਤੀ 10 ਲੱਖ ਤੋਂ ਵੀ ਪਾਰ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 1,12,315 ਪੀੜਤ ਠੀਕ ਹੋ ਚੁੱਕੇ ਹਨ।
ਇਟਲੀ ਕੋਵਿਡ-19 ਨਾਲ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ, ਜਿੱਥੇ 27,359 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 2,01,505 ਵਿਅਕਤੀ ਇਸ ਵਾਇਰਸ ਨਾਲ ਪੀੜਤ ਹੈ ਜਦ ਕਿ 68,941 ਵਿਅਕਤੀ ਠੀਕ ਵੀ ਹੋ ਚੁੱਕੇ ਹਨ।
ਸਪੇਨ ਦੀ ਗੱਲ ਕਰੀਏ ਤਾਂ ਉੱਥੇ 2,32,128 ਵਿਅਕਤੀ ਪੀੜਤ ਹਨ, ਜਿਨ੍ਹਾਂ ਵਿੱਚੋਂ 23,822 ਵਿਅਕਤੀਆਂ ਦੀ ਮੌਤ ਹੋਈ ਹੈ। ਫ਼ਰਾਂਸ ਵਿੱਚ ਕੋਰੋਨਾ ਵਾਇਰਸ ਕਾਰਨ 23,327 ਮੌਤਾਂ ਹੋਈਆਂ ਹਨ ਅਤੇ 1,66,036 ਲੋਕ ਕੋਰੋਨਾ ਨਾਲ ਪੀੜਤ ਹਨ।
ਇੰਗਲੈਂਡ ਵਿੱਚ 21,159 ਮੌਤਾਂ ਹੋ ਚੁੱਕੀਆਂ ਹਨ ਤੇ ਹੁਣ ਤੱਕ 1.58 ਲੱਖ ਤੋਂ ਵੱਧ ਵਿਅਕਤੀ ਕੋਰੋਨਾ ਨਾਲ ਪੀੜਤ ਹਨ। ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 2.13 ਲੱਖ ਤੋਂ ਪਾਰ ਪਹੁੰਚ ਗਈ ਹੈ।