ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਪੀੜਤਾਂ ਦੀ ਗਿਣਤੀ 9,665,041 ਲੱਖ ਤੱਕ ਪਹੁੰਚ ਗਈ ਹੈ ਅਤੇ 4,90,903 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਅਮਰੀਕਾ ਹੈ, ਦੂਜੇ ਨੰਬਰ ਉੱਤੇ ਬ੍ਰਾਜ਼ੀਲ, ਤੀਜੇ ਨੰਬਰ ਉੱਤੇ ਰੂਸ ਅਤੇ ਚੌਥੇ ਨੰਬਰ ਉੱਤੇ ਭਾਰਤ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 17,296 ਮਾਮਲੇ ਸਾਹਮਣੇ ਆਏ ਹਨ ਅਤੇ 407 ਲੋਕਾਂ ਦੀ ਮੌਤ ਹੋ ਗਈ ਹੈ। ਇਸ ਕਾਰਨ ਹੁਣ ਤੱਕ ਪੀੜਤਾਂ ਦੀ ਗਿਣਤੀ ਵਧ ਕੇ 15301 ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 1,89,463 ਮਾਮਲੇ ਐਕਟਿਵ ਹਨ ਅਤੇ 2,85,637 ਲੋਕ ਇਸ ਮਹਾਂਮਾਰੀ ਤੋਂ ਨਿਜਾਤ ਪਾ ਚੁੱਕੇ ਹਨ।
ਅਮਰੀਕਾ ਦੀ ਜੌਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਂਕੜਿਆ ਮੁਤਾਬਕ, ਵਿਸ਼ਵ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ 2,552,708 ਲੋਕ ਪੀੜਤ ਹਨ ਅਤੇ 1,24,732 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਬ੍ਰਾਜ਼ੀਲ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 12,28,114 ਤੱਕ ਪਹੁੰਚ ਗਈ ਹੈ ਅਤੇ 54, 971 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿੱਚ ਕੋਵਿਡ-19 ਨਾਲ 6,19, 936 ਲੋਕ ਪੀੜਤ ਹਨ ਅਤੇ 8,770 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਬ੍ਰਿਟੇਨ ਵਿੱਚ ਹਾਲਾਤ ਕਾਫੀ ਖਰਾਬ ਹਨ ਕਿਉਂਕਿ ਉੱਥੇ ਕੋਰੋਨਾ ਦੇ 2,39,961 ਲੱਖ ਮਾਮਲੇ ਸਾਹਮਣੇ ਆਏ ਹਨ ਅਤੇ 34,708 ਲੋਕਾਂ ਦੀ ਮੌਤ ਹੋ ਗਈ ਹੈ।