ETV Bharat / international

ਕੋਵਿਡ-19: ਅਮਰੀਕਾ ਨੇ ਡਾਕਟਰਾਂ ਲਈ H-1B ਵੀਜ਼ਾ ਦੇ ਨਿਯਮਾਂ 'ਚ ਕੀਤਾ ਬਦਲਾਅ - ਐਚ-1 ਬੀ

ਟੈਲੀਮੇਡੀਸਨ ਦੀ ਪ੍ਰੈਕਟਿਸ ਕਰਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਮਰੀਕਾ ਵਿੱਚ ਸਿਹਤ ਸੰਭਾਲ ਪੇਸ਼ੇਵਰਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਅਮਰੀਕਾ ਨੇ ਐਚ-1 ਬੀ ਵਰਕ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਅਮਰੀਕਾ ਵਿੱਚ ਹੁਣ ਤੱਕ ਕੋਵਿਡ-19 ਦੇ ਤਕਰੀਬਨ ਸਾਢੇ 14 ਲੱਖ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਸ ਖ਼ਤਰਨਾਕ ਵਾਇਰਸ ਕਾਰਨ 86 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਵਿਡ-19: ਅਮਰੀਕਾ ਨੇ ਡਾਕਟਰਾਂ ਲਈ H-1B ਵੀਜ਼ਾ ਦੇ ਨਿਯਮਾਂ 'ਚ ਕੀਤਾ ਬਦਲਾਅ

author img

By

Published : May 15, 2020, 5:19 PM IST

ਵਾਸ਼ਿੰਗਟਨ: ਅਮਰੀਕਾ ਨੇ ਡਾਕਟਰਾਂ ਨੂੰ ਟੈਲੀਮੇਡੀਸਨ ਦੀ ਪ੍ਰੈਕਟਿਸ ਕਰਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਮਰੀਕਾ ਵਿੱਚ ਸਿਹਤ ਸੰਭਾਲ ਪੇਸ਼ੇਵਰਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਐਚ-1 ਬੀ ਵਰਕ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ।

ਅਮਰੀਕਾ ਵਿੱਚ ਹੁਣ ਤੱਕ ਕੋਵਿਡ-19 ਦੇ ਤਕਰੀਬਨ ਸਾਢੇ 14 ਲੱਖ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਸ ਖ਼ਤਰਨਾਕ ਵਾਇਰਸ ਕਾਰਨ 86 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਐਚ 1 ਬੀ ਵੀਜ਼ਾ ਰੱਖਣ ਵਾਲੇ ਡਾਕਟਰਾਂ ਨੂੰ ਟੈਲੀਮੀਡੀਸਨ ਦਾ ਅਭਿਆਸ ਕਰਨ ਅਤੇ ਸਥਾਨਕ ਹਸਪਤਾਲਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਡਾਕਟਰੀ ਇਲਾਜ ਦੀ ਵੱਧਦੀ ਮੰਗ ਦੀ ਪੂਰਤੀ ਲਈ ਲੋੜੀਂਦੀ ਲਚਕਤਾ ਮੁਹੱਈਆ ਕਰਾਉਣ ਦੇ ਯੋਗ ਕਰਦੇ ਹਨ।

ਦੱਯਣਯੋਗ ਹੈ ਕਿ ਐਚ-1 ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਉਨ੍ਹਾਂ ਵਿਸ਼ੇਸ਼ ਕਿੱਤਿਆਂ ਵਿੱਚ ਗ੍ਰੈਜੂਏਟ-ਪੱਧਰ ਦੇ ਕਾਮਿਆਂ ਨੂੰ ਲਗਾਉਣ ਦੀ ਆਗਿਆ ਦਿੰਦਾ ਹੈ, ਜਿਨ੍ਹਾਂ ਨੂੰ ਵਿਸ਼ੇਸ਼ ਖੇਤਰਾਂ ਵਿੱਚ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਜ਼ਰੂਰਤ ਹੁੰਦੀ ਹੈ।

ਸੋਧੇ ਗਏ ਦਿਸ਼ਾ-ਨਿਰਦੇਸ਼ ਉਸ ਸਮੇਂ ਸਾਹਮਣੇ ਆਏ ਹਨ ਜਦੋਂ ਬਾਈਪਾਰਟੀਸਨ ਸਮੂਹ ਨੇ ਯੂਐਸਸੀਆਈਐਸ ਨੂੰ ਅਪੀਲ ਕੀਤੀ ਕਿ ਉਹ ਐਚ-1 ਬੀ ਵੀਜ਼ਾ ਵਾਲੇ ਡਾਕਟਰਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਬਿਹਤਰ ਸਹਾਇਤਾ ਲਈ ਚੁਣੇ ਹੋਏ ਬਦਲਾਅ ਕਰਨ ਦੀ ਆਗਿਆ ਦੇਣ। ਡਾਕਟਰੀ ਸਹੂਲਤਾਂ, ਖ਼ਾਸਕਰ ਪੇਂਡੂ ਖੇਤਰਾਂ ਵਿੱਚ, ਖਾਲੀ ਅਸਾਮੀਆਂ ਨੂੰ ਭਰਨ ਲਈ ਐਚ-1 ਬੀ ਵੀਜ਼ਾ ਪ੍ਰੋਗਰਾਮ 'ਤੇ ਨਿਰਭਰ ਕਰਦੇ ਹਨ।

ਵੀਜ਼ਾ ਪ੍ਰਵਾਨਗੀ ਪ੍ਰਕਿਰਿਆ ਦੇ ਹਿੱਸੇ ਵਜੋਂ, ਮਾਲਕਾਂ ਨੂੰ ਲਾਜ਼ਮੀ ਤੌਰ 'ਤੇ ਪਛਾਣ ਕਰਨੀ ਪਏਗੀ ਕਿ ਵੀਜ਼ਾ ਧਾਰਕ ਕਿੱਥੇ ਅਤੇ ਕਿੰਨੇ ਸਮੇਂ ਲਈ ਕੰਮ ਕਰੇਗਾ। ਵੀਜ਼ਾ ਧਾਰਕ ਦੇ ਰੁਤਬੇ ਵਿੱਚ ਹੋਣ ਵਾਲੇ ਕਿਸੇ ਵੀ ਬਦਲਾਅ ਨੂੰ ਯੂਐਸਸੀਆਈਐਸ ਦੁਆਰਾ ਮਨਜ਼ੂਰ ਕੀਤਾ ਜਾਣਾ ਚਾਹੀਦਾ ਹੈ।

ਲੇਬਰ ਸਟੈਟਿਸਟਿਕਸ ਬਿਊਰੋ ਦੁਆਰਾ ਪਿਛਲੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ 'ਤੇ ਸੈਂਟਰ ਫਾਰ ਇਮੀਗ੍ਰੇਸ਼ਨ ਸਟੱਡੀਜ਼ ਦੁਆਰਾ ਕੀਤਾ ਗਿਆ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਅਪ੍ਰੈਲ ਵਿੱਚ ਜੱਦੀ ਅਮਰੀਕੀ ਅਤੇ ਪ੍ਰਵਾਸੀ (ਕਾਨੂੰਨੀ ਅਤੇ ਗ਼ੈਰਕਾਨੂੰਨੀ) ਦੋਵਾਂ ਦੀ ਬੇਰੁਜ਼ਗਾਰੀ ਦਰ ਵਿੱਚ ਭਾਰੀ ਵਾਧਾ ਹੋਇਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.