ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੂਨ ਵਿੱਚ ਹੋਣ ਵਾਲੇ ਜੀ-7 ਸੰਮੇਲਨ ਨੂੰ ਸਤੰਬਰ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਜੀ-7 ਵਿੱਚ ਸ਼ਾਮਲ ਦੇਸ਼ਾਂ ਦੀ ਸੂਚੀ ਵਧਾਉਣ ਦੀ ਵੀ ਆਪਣੀ ਇੱਛਾ ਜ਼ਾਹਰ ਕੀਤੀ ਹੈ। ਭਾਰਤ ਵੀ ਉਨ੍ਹਾਂ ਦੀ ਨਵੀਂ ਸੂਚੀ ਵਿੱਚ ਸ਼ਾਮਲ ਹੈ।
ਦੱਸ ਦਈਏ ਕਿ ਇਹ ਸੰਮੇਲਨ ਜੂਨ ਦੇ ਆਖ਼ਰੀ ਹਫ਼ਤੇ ਵਿੱਚ ਪ੍ਰਸਤਾਵਿਤ ਕੀਤਾ ਗਿਆ ਸੀ। ਟਰੰਪ ਨੇ ਕਿਹਾ ਕਿ ਉਹ ਭਾਰਤ ਅਤੇ ਰੂਸ ਵਰਗੇ ਦੇਸ਼ਾਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਨ। ਟਰੰਪ ਨੇ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਦੁਨੀਆ ਵਿੱਚ ਜੋ ਹੋ ਰਿਹਾ ਹੈ ਉਸ ਦੀ ਜੀ-7 ਸਹੀ ਨੁਮਾਇੰਦਗੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਲਈ ਰੂਸ, ਦੱਖਣੀ ਕੋਰੀਆ, ਆਸਟਰੇਲੀਆ ਅਤੇ ਭਾਰਤ ਵਰਗੇ ਮੁਲਕਾਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ WHO ਨਾਲ ਸਬੰਧ ਖ਼ਤਮ ਕਰਨ ਦਾ ਕੀਤਾ ਐਲਾਨ
ਜਾਣਕਾਰੀ ਲਈ ਦੱਸ ਦਈਏ ਕਿ ਅਮਰੀਕਾ ਤੋਂ ਇਲਾਵਾ, ਯੂਰਪੀਅਨ ਯੂਨੀਅਨ ਵਿੱਚ ਇਟਲੀ, ਜਾਪਾਨ, ਕੈਨੇਡਾ, ਫਰਾਂਸ, ਜਰਮਨੀ, ਬ੍ਰਿਟੇਨ ਅਤੇ ਸੰਯੁਕਤ ਰਾਜ ਸ਼ਾਮਲ ਹਨ। ਉਸੇ ਮਹੀਨੇ ਯੂਐਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨ ਨੇ ਕਿਹਾ ਕਿ ਕੋਰੋਨਾ ਦੇ ਕਾਰਨ ਅਮਰੀਕਾ ਅਗਲੀ ਜੀ-7 ਸੰਮੇਲਨ ਦੀ ਬੈਠਕ ਜੂਨ ਦੇ ਅੰਤ ਤੱਕ ਮੁਲਤਵੀ ਕਰ ਰਿਹਾ ਹੈ।