ਬਗਦਾਦ: ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਸਥਿਤ ਅਮਰੀਕੀ ਦੂਤਾਵਾਸ ਵਿੱਚ ਹਵਾਈ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੂਤਾਵਾਸ ਵਿੱਚ 5 ਰਾਕੇਟ ਦਾਗੇ ਗਏ ਹਨ।
ਫਿਲਹਾਲ ਇਸ ਹਮਲੇ ਦੀ ਜ਼ਿੰਮੇਵਾਰੀ ਹੁਣ ਤੱਕ ਕਿਸੇ ਵੀ ਦੇਸ਼ ਜਾਂ ਸੰਗਠਨ ਨੇ ਨਹੀਂ ਲਈ ਹੈ। ਬਗਦਾਦ ਦੇ ਅਤਿ ਸੁਰੱਖਿਅਤ ਗ੍ਰੀਨ ਜ਼ੋਨ ‘ਚ ਅਮਰੀਕੀ ਸਫਾਰਤਖਾਨੇ ਦੇ ਕੋਲ 5 ਰਾਕੇਟ ਦਾਗੇ ਗਏ ਹਨ।
ਦੱਸ ਦਈਏ ਕਿ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਕਿਸੇ ਅਮਰੀਕੀ ਟਿਕਾਣੇ ਜਾਂ ਅਮਰੀਕੀ ਜਾਇਦਾਦ 'ਤੇ ਹਮਲਾ ਕੀਤਾ ਗਿਆ ਤਾਂ ਅਮਰੀਕਾ 52 ਈਰਾਨੀ ਸ਼ਹਿਰਾਂ ਨੂੰ 'ਨਿਸ਼ਾਨਾ' ਬਣਾਵੇਗਾ। ਟਰੰਪ ਦਾ ਇਹ ਵੀ ਕਹਿਣਾ ਸੀ ਇਹ ਹਮਲਾ 'ਤੇਜ਼ੀ ਨਾਲ ਅਤੇ ਬਹੁਤ ਜ਼ੋਰ ਨਾਲ' ਕੀਤਾ ਜਾਵੇਗਾ।