ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਵਿਸ਼ਵ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 78.73 ਲੱਖ ਤੱਕ ਪੁੱਜ ਗਈ ਹੈ ਅਤੇ ਇਸ ਵਾਇਰਸ ਨਾਲ ਹੁਣ ਤੱਕ 4.32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40.43 ਲੱਖ ਲੋਕ ਸਿਹਤਯਾਬ ਹੋ ਗਏ ਹਨ।
ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 21 ਲੱਖ ਤੋਂ ਪਾਰ ਪਹੁੰਚ ਗਈ ਜਦਕਿ 1.17 ਲੱਖ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਸਮੇਂ ਦੁਨੀਆ ਭਰ ਵਿੱਚ ਐਕਟਿਵ ਮਾਮਲੇ 33.97 ਲੱਖ ਹਨ।
ਬ੍ਰਾਜ਼ੀਲ ਅਤੇ ਭਾਰਤ ਵਿਚ, ਕੋਰੋਨਾ ਦੀ ਲਾਗ ਹੁਣ ਤੇਜ਼ੀ ਨਾਲ ਵੱਧ ਰਹੀ ਹੈ। ਬ੍ਰਾਜ਼ੀਲ ਕੁੱਲ ਮੌਤਾਂ ਦੇ ਮਾਮਲੇ ਵਿਚ ਦੂਜੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦਕਿ ਭਾਰਤ ਚੌਥੇ ਨੰਬਰ ਉੱਤੇ ਹੈ। ਭਾਰਤ ਤੋਂ ਉੱਤੇ ਸਿਰਫ ਰੂਸ, ਬ੍ਰਾਜ਼ੀਲ ਅਤੇ ਅਮਰੀਕਾ ਹੀ ਹਨ।
ਅਮਰੀਕਾ ਦੀ ਆਰਥਿਕ ਰਾਜਧਾਨੀ ਨਿਊਯਾਰਕ ਸ਼ਹਿਰ ਦੁਨੀਆ ਵਿਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਡਾ ਕੇਂਦਰ ਬਣ ਕੇ ਉੱਭਰਿਆ ਹੈ। ਲਗਭਗ 83 ਲੱਖ ਦੀ ਆਬਾਦੀ ਵਾਲਾ ਇਹ ਸ਼ਹਿਰ ਅਮਰੀਕਾ ਦੀ ਸਭ ਤੋਂ ਸੰਘਣੀ ਆਬਾਦੀ ਵਾਲੇ ਸ਼ਹਿਰਾਂ ਵਿਚੋਂ ਇਕ ਹੈ।