ਵਾਸ਼ਿੰਗਟਨ: ਬੁੱਧਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਅਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਲਈ। ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਹਨ। ਕਮਲਾ ਹੈਰਿਸ ਅਮਰੀਕਾ ਦੀ 49ਵੀਂ ਉਪ ਰਾਸ਼ਟਰਪਤੀ ਹੈ।
ਕਮਲਾ ਹੈਰਿਸ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਹੈ। ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣ ਕੇ ਇਤਿਹਾਸ ਰਚ ਦਿੱਤਾ ਹੈ।
ਸਹੁੰ ਚੁੱਕ ਸਮਾਗਮ ਵਿੱਚ ਜੋਅ ਬਾਇਡਨ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਕਿਹਾ ਕਿ ਇਹ ਅਮਰੀਕਾ ਦਾ ਦਿਨ ਹੈ। ਇਹ ਲੋਕਤੰਤਰ ਦੀ ਜਿੱਤ ਹੈ ਅਤੇ ਜਸ਼ਨ ਦਾ ਸਮਾਂ ਹੈ। ਨਵਾਂ ਇਤਿਹਾਸ ਬਣ ਰਿਹਾ ਹੈ। ਇਸ ਦੇ ਨਾਲ ਹੀ ਜੋਅ ਬਾਇਡਨ ਨੇ ਕਿਹਾ ਕਿ ਅੱਜ ਇਸ ਜਨਵਰੀ ਦੇ ਦਿਨ, ਮੇਰੀ ਪੂਰੀ ਆਤਮਾ ਇਸ ਵਿੱਚ ਹੈ। ਅਮਰੀਕਾ ਨੂੰ ਲਿਆਉਣਾ, ਆਪਣੇ ਲੋਕਾਂ ਨੂੰ ਇਕਜੁੱਟ ਕਰਨਾ, ਸਾਡੀ ਕੌਮ ਨੂੰ ਏਕਤਾ।
ਸਹੁੰ ਚੁੱਕ ਸਮਾਗਮ ਦੌਰਾਨ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਜੋਅ ਬਾਇਡਨ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਦੋਨੋਂ ਮਿਲ ਕੇ ਕੰਮ ਕਰਾਂਗੇ।