ਨੇਵਾਦਾ: ਅਮਰੀਕਾ ਦੇ ਨੇਵਾਦਾ 'ਚ ਹੈਂਡਰਸਨ ਸਿਟੀ ਵਿੱਚ ਕਈ ਰਾਊਂਡ ਦੀ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਿਸ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੁਲਿਸ ਦੇ ਬਿਆਨ ਦੇ ਅਨੁਸਾਰ, ਗੋਲੀਬਾਰੀ ਦੀ ਜਾਣਕਾਰੀ ਵੀਰਵਾਰ ਦੇ ਤੜਕੇ ਸਵੇਰੇ ਸੁਰੱਖਿਆ ਬਲਾਂ ਨੂੰ ਦਿੱਤੀ ਗਈ। ਜਦੋਂ ਪੁਲਿਸ ਘਟਨਾ ਵਾਲੀ ਥਾਂ 'ਤੇ ਜਾ ਰਹੀ ਸੀ, ਤਾਂ ਉਨ੍ਹਾਂ ਨੂੰ ਸ਼ਹਿਰ ਦੇ ਹੋਰ ਹਿੱਸਿਆਂ ਤੋਂ ਵੀ ਫਾਇਰਿੰਗ ਕਰਨ ਦੀ ਖ਼ਬਰ ਮਿਲੀ।
ਪੁਲਿਸ ਇਕਾਈ ਨੇ ਫੇਸਬੁੱਕ 'ਤੇ ਲਿਖਿਆ ਕਿ ਜਦੋਂ ਅਧਿਕਾਰੀ ਈਸਟ ਲੇਕ ਮੀਡ ਪਾਰਕਵੇਅ ਦੇ 800 ਬਲਾਕ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਪਾਇਆ ਕਿ 22 ਸਾਲਾ ਵਿਅਕਤੀ ਗੋਲੀਬਾਰੀ ਨਾਲ ਮਾਰਿਆ ਗਿਆ ਹੈ। ਉਥੇ ਹੀ ਗੋਲੀਬਾਰੀ ਵਿੱਚ ਇੱਕ ਔਰਤ ਸਣੇ ਚਾਰ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਬਿਆਨ ਅਨੁਸਾਰ ਇੱਕ ਆਦਮੀ ਅਤੇ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਗੋਲੀਬਾਰੀ ਦੇ ਸਬੰਧ ਵਿੱਚ ਜਾਂਚ ਜਾਰੀ ਹੈ।