ਜਲੰਧਰ: ਸ਼ਹਿਰ ਵਿੱਚ ਰਹਿਣ ਵਾਲੇ ਨੌਜਵਾਨ ਤਨਵੀਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।
ਇਸ ਬਾਰੇ ਮ੍ਰਿਤਕ ਤਨਵੀਰ ਦੇ ਪਿਤਾ ਨੇ ਦੱਸਿਆ ਕਿ ਉਹ ਅਪ੍ਰੈਲ 2019 ਵਿੱਚ ਸੇਂਟ ਕਲੇਅਰ ਕਾਲਜ ਵਿੱਚ ਦਾਖ਼ਲਾ ਲੈ ਕੇ ਕੈਨੇਡਾ ਗਿਆ ਸੀ। ਉੱਥੇ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਉਨ੍ਹਾਂ ਦਾ ਪੁੱਤਰ ਵੀ ਸ਼ਾਮਿਲ ਹੈ। ਉਨ੍ਹਾਂ ਨੂੰ ਕੈਨੇਡਾ ਤੋਂ ਇਕ ਪੁਲਿਸ ਮੁਲਾਜ਼ਮ ਨੇ ਫ਼ੋਨ ਕਰਕੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ।
ਫ਼ਿਲਹਾਲ ਉੱਥੇ ਦੇ ਧਾਰਮਿਕ ਸੰਗਠਨ ਸੇਵਾ ਹੁਣ ਤਨਵੀਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜ਼ਰੂਰੀ ਰਸਮੀ-ਰਿਵਾਜ ਪੂਰੇ ਕਰ ਰਹੇ ਹਨ।