ਵਾਸ਼ਿੰਗਟਨ: ਅਮਰੀਕਾ ਦੇ ਨਿਊ ਜਰਸੀ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਇੱਕ ਸਥਾਨਕ ਪੁਲਿਸ ਅਧਿਕਾਰੀ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਦੋ ਵਿਅਕਤੀਆਂ ਨੇ ਇੱਕ ਸਟੋਰ ਵਿੱਚ ਗੋਲੀਬਾਰੀ ਕੀਤੀ ਹੈ। ਅਧਿਕਾਰੀ ਮੁਤਾਬਕ ਜਦੋਂ ਗੋਲੀਬਾਰੀ ਹੋਈ ਤਾਂ ਲੋਕ ਸੜਕਾਂ 'ਤੇ ਸਨ। ਪੁਲਿਸ ਨੇ ਹਮਲਾਵਰਾਂ ਨੂੰ ਮਾਰ ਗਿਰਾਇਆ ਹੈ।

ਜਰਸੀ ਸਿਟੀ ਪੁਲਿਸ ਦੇ ਮੁਖੀ ਮਾਈਕਲ ਕੈਲੀ ਨੇ ਕਿਹਾ ਕਿ ਮਰਨ ਵਾਲਿਆ ਵਿੱਚ ਦੋ ਹਮਲਾਵਰ ਵੀ ਸ਼ਾਮਲ ਹਨ। ਇਸ ਘਟਨਾ ਵਿੱਚ ਦੋ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।