ETV Bharat / international

ਕੋਵਿਡ-19: ਨਿਊਯਾਰਕ 'ਚ 15 ਮਈ ਤੱਕ ਵਧੀ ਤਾਲਾਬੰਦੀ - international news

ਨਿਊਯਾਰਕ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਤਾਲਾਬੰਦੀ ਨੂੰ 15 ਮਈ ਤੱਕ ਵਧਾ ਦਿੱਤਾ ਗਿਆ ਹੈ।

New York coronavirus
ਕੋਰੋਨਾ ਵਾਇਰਸ
author img

By

Published : Apr 17, 2020, 11:54 AM IST

ਨਿਊਯਾਰਕ: ਦੇਸ਼ ਦੇ ਰਾਜਪਾਲ ਐਂਡਰਿਊ ਕੁਓਮੋ ਨੇ ਤਾਲਾਬੰਦੀ ਨੂੰ 15 ਮਈ ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਕੜੇ ਦਰਸ਼ਾਉਂਦੇ ਹਨ ਕਿ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ ਪਰ ਜੋ ਅਸੀਂ ਕਰ ਰਹੇ ਹਾਂ ਸਾਨੂੰ ਜਾਰੀ ਰੱਖਣਾ ਪਵੇਗਾ। ਕੁਓਮੋ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ,"ਮੈਂ ਵੇਖਿਆ ਹੈ ਕਿ ਲਾਗ ਦੀ ਦਰ ਹੋਰ ਘੱਟ ਗਈ ਹੈ।"

ਉਨ੍ਹਾਂ ਕਿਹਾ ਕਿ ਅਮਰੀਕਾ ਦੇ ਕੋਵਿਡ-19 ਕੇਂਦਰ ਵਿੱਚ 606 ਹੋਰ ਲੋਕਾਂ ਦੀ ਮੌਤ ਹੋ ਗਈ, ਜੋ ਪਿਛਲੇ 10 ਦਿਨਾਂ ਵਿੱਚ ਸਭ ਤੋਂ ਘੱਟ ਰੋਜ਼ਾਨਾ ਅੰਕੜੇ ਹਨ। ਦੱਸ ਦੇਈਏ ਕਿ ਵੀਰਵਾਰ ਨੂੰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ 30,000 ਦੇ ਅੰਕੜੇ ਨੂੰ ਪਾਰ ਕਰ ਗਈ। ਇਹ ਜਾਣਕਾਰੀ ਯੂਐਸ ਵਿਚ ਜੋਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਵਿੱਚ ਦਿੱਤੀ ਗਈ ਹੈ। ਯੂਨੀਵਰਸਿਟੀ (ਟਰੈਕਰ) ਦੇ ਅਨੁਸਾਰ, ਕੋਵਿਡ -19 ਨਾਲ ਹੁਣ ਤੱਕ ਦੇਸ਼ ਵਿੱਚ 30,990 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਮਹਾਂਮਾਰੀ ਕਾਰਨ ਦੁਨੀਆ ਵਿੱਚ ਸਭ ਤੋਂ ਵੱਧ ਲੋਕਾਂ ਦੀ ਮੌਤ ਅਮਰੀਕਾ ਵਿੱਚ ਹੋਈ, ਉਸ ਤੋਂ ਬਾਅਦ ਇਟਲੀ ਹੈ, ਜਿੱਥੇ 21, 645 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ, ਇਟਲੀ ਦੀ ਆਬਾਦੀ ਅਮਰੀਕਾ ਦੀ ਆਬਾਦੀ ਦਾ ਪੰਜਵਾ ਹਿੱਸਾ ਹੈ।

ਸਪੇਨ ਵਿਚ ਕੋਰੋਨਾ ਵਾਇਰਸ ਨਾਲ 19,130 ​​ਅਤੇ ਫਰਾਂਸ ਵਿਚ 17,167 ਮੌਤਾਂ ਹੋਈਆਂ ਹਨ। ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਤਕਰੀਬਨ 6,40,000 ਕੇਸ ਹੋਏ ਹਨ।

ਦੇਸ਼ ਵਿਚ ਕੋਵਿਡ -19 ਮਹਾਂਮਾਰੀ ਦਾ ਕੇਂਦਰ ਨਿਊਯਾਰਕ ਵਿੱਚ 14,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਅਮਰੀਕੀ ਅਰਥਚਾਰੇ ਨੂੰ ਮੁੜ ਖੋਲ੍ਹਣ ਦੀ ਯੋਜਨਾ ਅੱਗੇ ਰੱਖਣ ਦਾ ਵਾਅਦਾ ਕੀਤਾ।

ਇਹ ਵੀ ਪੜ੍ਹੋ: ਉੱਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮਿਲ ਰਹੇ ਗੈਸ ਸਲੰਡਰ ਤੇ ਪੈਸੇ

ETV Bharat Logo

Copyright © 2025 Ushodaya Enterprises Pvt. Ltd., All Rights Reserved.