ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਵਿਸ਼ਵ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1.37 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ ਹੁਣ ਤੱਕ 5.87 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਅਮਰੀਕਾ ਦੁਨੀਆਂ ਭਰ ਵਿੱਚ ਪਹਿਲੇ, ਬ੍ਰਾਜ਼ੀਲ ਦੂਜੇ ਤੇ ਭਾਰਤ ਤੀਜੇ ਸਥਾਨ ਉੱਤੇ ਹੈ।
ਅਮਰੀਕਾ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 34,99,771 ਤੱਕ ਪਹੁੰਚ ਗਈ ਹੈ ਅਤੇ 1,37,420 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿੱਚ 19,66,748 ਲੋਕ ਇਸ ਵਾਇਰਸ ਨਾਲ ਪੀੜਤ ਹਨ ਅਤੇ 75,366 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 32,538 ਮਾਮਲੇ ਸਾਹਮਣੇ ਆਏ ਹਨ ਅਤੇ 666 ਲੋਕਾਂ ਦੀ ਮੌਤ ਹੋਈ ਹੈ। ਇਸ ਨਾਲ ਹੁਣ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 10,02,707 ਤੱਕ ਪਹੁੰਚ ਗਿਆ ਹੈ ਅਤੇ 25595 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਸਮੇਂ 3,41,477 ਕੋਰੋਨਾ ਦੇ ਮਾਮਲੇ ਐਕਟਿਵ ਹਨ ਅਤੇ 6,35,245 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਰੂਸ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਚੌਥੇ ਨੰਬਰ ਉੱਤੇ ਹੈ ਜਿੱਥੇ 7,51,612 ਲੋਕ ਇਸ ਵਾਇਰਸ ਨਾਲ ਪੀੜਤ ਹਨ ਅਤੇ 11,920 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪੇਰੂ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ ਜੋ ਕਿ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਪੰਜਵੇਂ ਸਥਾਨ ਉੱਤੇ ਹੈ। ਪੇਰੂ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 3,37,751 ਤੱਕ ਪਹੁੰਚ ਗਿਆ ਹੈ ਅਤੇ 12,417 ਲੋਕ ਆਪਣਾ ਜਾਨ ਗੁਆ ਚੁੱਕੇ ਹਨ।
ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 2,145 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 40 ਮੌਤਾਂ ਹੋਈਆਂ ਹਨ ਜਿਸ ਕਾਰਨ ਕੋਰੋਨਾ ਪੀੜਤਾਂ ਦਾ ਅੰਕੜਾ 2,57,914 ਤੱਕ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 5,426 ਹੋ ਗਈ ਹੈ।