ਨਵੀਂ ਦਿੱਲੀ: ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 89.38 ਲੱਖ ਨੂੰ ਪਾਰ ਕਰ ਚੁੱਕੀ ਹੈ ਅਤੇ ਹੁਣ ਤੱਕ ਇਸ ਕੋਰੋਨਾ ਵਾਇਰਸ ਕਾਰਨ 4.67 ਲੱਖ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਦੁਨੀਆ ਭਰ 'ਚ 4.40 ਲੱਖ ਲੋਕ ਇਸ ਬਿਮਾਰੀ ਨਾਲ ਲੜ ਕੇ ਠੀਕ ਵੀ ਹੋਏ ਹਨ।
ਅਮਰੀਕਾ ਦੀ ਜਾਨ ਹੌਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਵੱਲੋ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਕੋਰੋਨਾ ਵਾਇਰਸ ਹੁਣ ਤੱਕ ਵਿਸ਼ਵ ਭਰ ਵਿੱਚ 89.38 ਲੱਖ ਤੋਂ ਵੱਧ ਲੋਕਾਂ ਨੂੰ ਸੰਕਰਮਿਤ ਕਰ ਚੁੱਕਿਆ ਹੈ ਅਤੇ 4.67 ਲੱਖ ਲੋਕਾਂ ਦੀ ਮੌਤ ਹੋ ਗਈ ਹੈ।
ਕੋਵਿਡ-19 ਦੇ ਮਾਮਲਿਆਂ ਵਿੱਚ ਅਮਰੀਕਾ ਦੁਨੀਆ ਭਰ ਵਿੱਚ ਪਹਿਲੇ, ਬ੍ਰਾਜ਼ੀਲ ਦੂਜੇ, ਰੂਸ ਤੀਜੇ ਤੇ ਭਾਰਤ ਚੌਥੇ ਨੰਬਰ 'ਤੇ ਹੈ। ਕੋਰੋਨਾ ਨੇ ਅਮਰੀਕਾ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਅਮਰੀਕਾ ਵਿੱਚ ਹੁਣ ਤੱਕ 22.78 ਲੱਖ ਤੋਂ ਵੱਧ ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਥੇ 4.63 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਹਰ ਦਿਨ ਅਮਰੀਕਾ ਨਾਲੋਂ ਬ੍ਰਾਜ਼ੀਲ ਵਿੱਚ ਵਧੇਰੇ ਕੇਸ ਅਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ।
ਬ੍ਰਾਜ਼ੀਲ 'ਚ 10.83 ਲੱਖ, ਰੂਸ 'ਚ 5.83 ਲੱਖ, ਸਪੇਨ 'ਚ 2.46 ਲੱਖ, ਯੂਕੇ 'ਚ 3.05 ਲੱਖ, ਇਟਲੀ 'ਚ 2.38 ਲੱਖ, ਭਾਰਤ 'ਚ 4.10 ਲੱਖ, ਪੇਰੂ ਵਿੱਚ 2.51 ਲੱਖ ਤੋਂ ਵੱਧ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਤੋਂ ਇਲਾਵਾ, ਅੱਠ ਦੇਸ਼ ਅਜਿਹੇ ਹਨ ਜਿਥੇ ਇੱਕ ਲੱਖ ਤੋਂ ਵੱਧ ਕੋਰੋਨ ਦੇ ਮਾਮਲੇ ਹਨ। ਚੀਨ ਚੋਟੀ ਦੇ 18 ਸੰਕਰਮਿਤ ਦੇਸ਼ਾਂ ਦੀ ਸੂਚੀ ਵਿਚੋਂ ਬਾਹਰ ਹੋ ਗਿਆ ਹੈ।