ਨਵੀਂ ਦਿੱਲੀ: ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੁਨੀਆਂ ਭਰ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1.54 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ 6.31 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ ਅਤੇ ਬ੍ਰਾਜ਼ੀਲ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹਨ ਜਿੱਥੇ ਹਾਲਾਤ ਕਾਬੂ ਵਿੱਚ ਨਹੀਂ ਹਨ।
ਅਮਰੀਕਾ ਵਿੱਚ ਇਕ ਹੀ ਦਿਨ ਵਿੱਚ 1,100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦ ਕਿ 71,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਕੋਰੋਨਾ ਕਾਰਨ 1.46 ਲੱਖ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਜਦ ਕਿ ਪੀੜਤਾਂ ਦੀ ਗਿਣਤੀ 41.01 ਲੱਖ ਨੂੰ ਪਾਰ ਕਰ ਗਈ ਹੈ।
ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ 67,960 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਇਸ ਸਮੇਂ ਦੌਰਾਨ 1,284 ਦੀ ਮੌਤ ਹੋ ਗਈ ਹੈ। ਹੁਣ ਤੱਕ ਦੇਸ਼ ਵਿਚ 22.31 ਲੱਖ ਤੋਂ ਵੱਧ ਲੋਕ ਪੀੜਤ ਹਨ ਅਤੇ ਕੁੱਲ 82,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,763 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 32 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਕੋਰੋਨਾ ਪੀੜਤਾਂ ਦਾ ਅੰਕੜਾ 2,69,191 ਤੱਕ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 5,709 ਹੋ ਗਈ ਹੈ।
ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 12 ਲੱਖ ਨੂੰ ਪਾਰ ਕਰ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 30 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਰੂਸ ਵਿਚ ਕੋਰੋਨਾ ਦੇ 5848 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 8 ਲੱਖ ਦੇ ਨੇੜੇ ਪਹੁੰਚ ਗਈ ਹੈ ਅਤੇ 12892 ਮੌਤਾਂ ਹੋ ਗਈਆਂ ਹਨ।