ETV Bharat / international

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.69 ਕਰੋੜ ਤੋਂ ਪਾਰ, 6.64 ਲੱਖ ਤੋਂ ਵੱਧ ਮੌਤਾਂ - ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.69 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ 6.64 ਲੱਖ ਤੋਂ ਵੱਧ ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਫ਼ੋਟੋ।
ਫ਼ੋਟੋ।
author img

By

Published : Jul 30, 2020, 7:15 AM IST

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.69 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ 6.64 ਲੱਖ ਤੋਂ ਵੱਧ ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਦੇ 44 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1 ਲੱਖ 50 ਹਜ਼ਾਰ ਤੋਂ ਵੀ ਪਾਰ ਹੋ ਗਈ ਹੈ। ਅਮਰੀਕਾ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਬ੍ਰਾਜ਼ੀਲ ਵਿੱਚ ਪੀੜਤਾਂ ਦੀ ਗਿਣਤੀ ਵਧ ਕੇ 24.88 ਲੱਖ ਹੋ ਗਈ ਹੈ। ਹੁਣ ਤੱਕ 88,539 ਲੋਕ ਇਸ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਰੂਸ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5,475 ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਅੰਕੜਾ 8,28,990 ਤੱਕ ਪਹੁੰਚ ਗਈ ਹੈ। ਪੇਰੂ ਵਿੱਚ ਵੀ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 3,89,717 ਤੱਕ ਪਹੁੰਚ ਗਈ ਹੈ ਅਤੇ 18,418 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰਤ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਦੇ ਮਾਮਲੇ ਵਧ ਕੇ 15,31,669 ਹੋ ਗਏ ਹਨ ਜਦ ਕਿ ਮਰਨ ਵਾਲਿਆਂ ਦੀ ਗਿਣਤੀ 34,193 ਹੋ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.