ਵਾਸ਼ਿੰਗਟਨ: ਅਮਰੀਕੀ ਮੀਡੀਆ ਨੇ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਅਲ-ਕਾਇਦਾ ਦਾ ਮੁਖੀ ਓਸਾਮਾ-ਬਿਨ-ਲਾਦੇਨ ਦਾ ਪੁੱਤਰ ਹਮਜਾ ਨੂੰ ਮਾਰ ਦਿੱਤਾ ਗਿਆ। ਇਸ ਸਬੰਧੀ 3 ਅਮਰੀਕੀ ਅਧਿਕਾਰੀਆਂ ਨੇ ਪੁਸ਼ਟੀ ਕਰਕੇ ਦੱਸਿਆ ਕਿ ਉਨ੍ਹਾਂ ਕੋਲ ਹਮਜਾ ਨੂੰ ਮਾਰੇ ਜਾਣ ਦੀ ਜਾਣਕਾਰੀ ਹੈ ਪਰ ਉਨ੍ਹਾਂ ਨੇ ਇਹ ਦੱਸਣ ਤੋਂ ਮਨ੍ਹਾ ਕਰ ਦਿੱਤਾ ਕਿ ਉਸ ਨੂੰ ਕਿੱਥੇ ਤੇ ਕਿੰਨੀ ਤਾਰੀਕ ਨੂੰ ਮਾਰਿਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਦਿਆ ਬਾਰੇ ਨਹੀਂ, ਕੈਪਟਨ ਕੋਲ ਕੁੱਤੇ ਖਿਡਾਉਣ ਦਾ ਸਮਾਂ
ਉੱਥੇ ਹੀ ਐੱਨਬੀਸੀ ਦੀ ਰਿਪੋਰਟ ਦੇ ਮੁਤਾਬਕ ਓਵਲ ਆਫ਼ਿਸ ਵਿੱਚ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਤੇ ਨਾ ਹੀ ਇਸ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ, "ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ।"
ਇਨ੍ਹਾਂ ਰਿਪੋਰਟਜ਼ ਦੇ ਮੁਤਾਬਿਕ ਫ਼ਰਵਰੀ 2019 ਵਿੱਚ ਯੂਐੱਸ ਸਟੇਟ ਡਿਪਾਰਟਮੈਂਟ ਵੱਲੋਂ ਓਸਾਮਾ ਬਿਨ ਲਾਦੇਨ ਦੇ ਪੁੱਤਰ ਹਮਜਾ ਨੂੰ ਮਾਰਨ ਵਾਲੇ ਲਈ 10 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਹਮਜਾ ਨੂੰ ਮਾਰ ਦਿੱਤਾ ਗਿਆ ਸੀ। ਇਸ ਨੂੰ ਮਾਰਣ ਲਈ ਇਨਾਮ ਦਾ ਐਲਾਨ ਕਰਦਿਆਂ ਹੋਇਆਂ ਸਟੇਟ ਡਿਪਾਰਟਮੈਂਟ ਨੇ ਕਿਹਾ ਸੀ ਕਿ ਓਸਾਮਾ ਬਿਨ ਲਾਦੇਨ ਦੇ 20 ਬੱਚਿਆਂ 'ਚੋਂ 15ਵਾਂ ਪੁੱਤਰ ਕਰੀਬ 30 ਸਾਲ ਦਾ ਹੈ। ਇਸ ਨੂੰ ਲੈ ਕੇ ਕਿਹਾ ਗਿਆ ਸੀ ਕਿ ਉਹ ਅਲ-ਕਾਇਦਾ ਦੇ ਨੇਤਾ ਵਜੋਂ ਉਭਰ ਰਿਹਾ ਹੈ।