ਨਿਊ ਯਾਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਿਊ ਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਆਪਣੇ ਦੌਰੇ ਦੇ ਦੂਜੇ ਪੜਾਅ 'ਤੇ 50 ਕਿੱਲੋਵਾਟ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕੀਤਾ। ਇਸ ਮੌਕੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਦੱਖਣੀ ਕੋਰੀਆ ਦੀ ਰਾਸ਼ਟਰਪਤੀ ਮੂਨ-ਜੈ-ਇਨ ਸਮੇਤ ਕਈ ਵਿਸ਼ਵ ਨੇਤਾ ਮੌਜੂਦ ਸਨ।
ਨੇਤਾਵਾਂ ਨੇ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ 'ਸਮਕਾਲੀ ਵਿਸ਼ਵ ਵਿੱਚ ਮਹਾਤਮਾ ਗਾਂਧੀ ਦਾ ਪ੍ਰਸੰਗ' ਪ੍ਰੋਗਰਾਮ ਵਿੱਚ ਮਹਾਤਮਾ ਗਾਂਧੀ ਦੀ ਸੰਯੁਕਤ ਰਾਸ਼ਟਰ ਦੀ ਡਾਕ ਟਿਕਟ ਵੀ ਲਾਂਚ ਕੀਤੀ। ਇਸ ਸਮਾਗਮ ਦਾ ਪ੍ਰਬੰਧ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਮਨਾਉਣ ਲਈ ਕੀਤਾ ਗਿਆ ਸੀ, ਜੋ ਅਜੋਕੇ ਵਿਸ਼ਵ ਵਿੱਚ ਗਾਂਧੀਵਾਦੀ ਵਿਚਾਰਾਂ ਅਤੇ ਕਦਰਾਂ ਕੀਮਤਾਂ ਦੀ ਨਿਰੰਤਰ ਸਾਰਥਕਤਾ ਨੂੰ ਦਰਸਾਏਗਾ।
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਦੇ ਨਾਲ ਕਈ ਰਾਜਾਂ ਅਤੇ ਸਰਕਾਰਾਂ ਦੇ ਪ੍ਰਧਾਨਾਂ ਨੇ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸੰਦੇਸ਼ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਲੌਂਗ ਆਈਲੈਂਡ ਦੇ ਓਲਡ ਵੈਸਟਬਰੀ ਵਿਖੇ ਸਟੇਟ ਯੂਨੀਵਰਸਿਟੀ ਆਫ ਨਿਊ ਯਾਰਕ ਕੈਂਪਸ ਵਿੱਚ ਇੱਕ 'ਗਾਂਧੀ ਪੀਸ ਗਾਰਡਨ' ਦਾ ਉਦਘਾਟਨ ਕਰਨਗੇ, ਜਿੱਥੇ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਦੇ ਸਨਮਾਨ ਵਿੱਚ 150 ਦਰੱਖਤ ਲਗਾਏ ਗਏ ਹਨ।
ਇਹ ਵੀ ਪੜ੍ਹੋ: ਜ਼ਿਮਨੀ ਚੋਣਾਂ ਵਿੱਚ ਸਰਕਾਰ ਕਰ ਸਕਦੀ ਹੈ ਧੱਕੇਸ਼ਾਹੀ, ਬਾਹਰੋਂ ਬੁਲਾਏ ਜਾਣ ਸੁਰੱਖਿਆ ਮੁਲਾਜ਼ਮ: ਚੀਮਾ