ਟੈਕਸਸ: ਅਮਰੀਕਾ ਦੇ ਟੈਕਸਸ ਵਿੱਚ ਇੱਕ ਬੰਦੂਕਧਾਰੀ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਵਿੱਚ 5 ਲੋਕਾਂ ਦੀ ਮੌਤ ਤੇ 21 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਸਥਾਨਕ ਪੁਲਿਸ ਅਨੁਸਾਰ ਸ਼ਨੀਵਾਰ ਨੂੰ ਇੱਕ ਬੰਦੂਕਧਾਰੀਆਂ ਨੇ ਪਹਿਲਾਂ ਇੱਕ ਟਰੱਕ ਨੂੰ ਹਾਈਜੈਕ ਕੀਤਾ ਅਤੇ ਫਿਰ ਫਾਇਰਿੰਗ ਸ਼ੁਰੂ ਕਰ ਦਿੱਤੀ।
ਪੁਲਿਸ ਅਨੁਸਾਰ ਇਹ ਘਟਨਾ ਮਿਡਲੈਂਡ ਦੇ ਨੇੜੇ ਓਡੇਸਾ ਖੇਤਰ ਵਿੱਚ ਵਾਪਰੀ। ਉਸ ਸਮੇਂ ਇੱਕ ਗੰਨਮੈਨ ਜਿਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ ਸਿਨੇਰਜੀ ਮੂਵੀ ਥੀਏਟਰ ਨੇੜੇ ਮਾਰਿਆ ਗਿਆ ਹੈ, ਉਸ ਦੀ ਉਮਰ 30 ਸਾਲ ਦੀ ਦੱਸੀ ਜਾ ਰਹੀ ਹੈ।
ਹੋਰ ਪੜ੍ਹੋ : ਟਰੰਪ ਦੀ ਨਿੱਜੀ ਸਹਾਇਕ ਨੇ ਦਿੱਤਾ ਅਸਤੀਫ਼ਾ
ਦੱਸਣਯੋਗ ਹੈ ਕਿ ਅਗਸਤ ਦੇ ਮਹੀਨੇ ਵਿੱਚ ਟੈਕਸਸ ਅਤੇ ਓਹਾਇਓ ਵਿੱਚ ਦੋ ਵੱਖ-ਵੱਖ ਫਾਇਰਿੰਗ ਦੀਆਂ ਘਟਨਾਵਾਂ ਵਿੱਚ 29 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਫਾਇਰਿੰਗ ਦੀਆਂ ਦੋਵੇਂ ਘਟਨਾਵਾਂ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਵਾਪਰੀਆਂ ਸਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਕਸਸ ਅਤੇ ਓਹਾਇਓ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਦੇ ਆਦੇਸ਼ ਦਿੱਤੇ ਸਨ।