ਨਿਊਯਾਰਕ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਇੱਕ ਨਵਜੰਮੇ 6 ਹਫ਼ਤੇ ਦੇ ਬੱਚੇ ਦੀ ਮੌਤ ਹੋ ਗਈ ਹੈ। ਯੂਐਸ ਦੇ ਕੋਨੈਕਟੀਕਟ ਦੇ ਗਵਰਨਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰੋਨਾ ਵਾਇਰਸ ਨਾਲ ਹੋਈਆਂ ਸਭ ਤੋਂ ਛੋਟੀ ਉਮਰ ਦੀਆਂ ਮੌਤਾਂ ਵਿੱਚੋਂ ਇੱਕ ਹੈ।
ਗਵਰਨਰ ਨੇਡ ਲੈਮੋਂਟ ਨੇ ਬੁੱਧਵਾਰ ਨੂੰ ਟਵੀਟ ਕਰ ਲਿਖਿਆ ਕਿ ਨਵਜੰਮੇ ਬੱਚੇ ਨੂੰ ਪਿਛਲੇ ਹਫ਼ਤੇ ਬਿਨ੍ਹਾਂ ਸੁਰਤ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਤੋਂ ਉਹ ਠੀਕ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬੱਚੇ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: WHO ਦੀ ਅਪੀਲ, ਕੋਵਿਡ-19 ਮਹਾਮਾਰੀ ਦੌਰਾਨ ਸਿਹਤ ਸੇਵਾਵਾਂ ਦਾ ਰੱਖੋ ਖਾਸ ਧਿਆਨ
ਦੱਸ ਦਈਏ ਕਿ ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਤਬਾਹੀ ਮਚਾ ਰਿਹਾ ਹੈ। ਹੁਣ ਤੱਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਘੱਟੋ-ਘੱਟ 4476 ਦੱਸੀ ਜਾ ਰਹੀ ਹੈ ਅਤੇ ਭਵਿੱਕ ਵਿੱਚ ਇਹ ਅੰਕੜੇ ਹੋਰ ਵੀ ਤੇਜ਼ੀ ਨਾਲ ਵਧਣ ਦੇ ਕਿਆਸ ਲਾਏ ਜਾ ਰਹੇ ਹਨ। ਇਹ ਵੀ ਜ਼ਿਕਰ ਕਰ ਦਈਏ ਕਿ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਦੁਨੀਆਂ ਵਿੱਚ ਸਭ ਤੋਂ ਵੱਧ ਹੈ।