ETV Bharat / international

ਅਮਰੀਕਾ ਦੇ ਨਵੇਂ ਬਣੇ ਰਾਸ਼ਟਪਤੀ ਜੋਅ ਬਾਇਡਨ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਵਰਚੁਅਲ - Joe Biden

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਦਾ ਸਹੁੰ ਚੁੱਕ ਸਮਾਗਮ 20 ਜਨਵਰੀ ਨੂੰ ਹੋਵੇਗਾ। ਇਹ ਸਮਾਗਮ ਵਰਚੁਅਲ ਤਰੀਕੇ ਨਾਲ ਹੋਵੇਗਾ।

ਫੋਟੋ
ਫੋਟੋ
author img

By

Published : Dec 6, 2020, 9:37 AM IST

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ 20 ਜਨਵਰੀ ਨੂੰ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਿਸ਼ਾਲ ਨਹੀਂ ਹੋਵੇਗਾ। ਉਹ ਵਰਚੁਅਲ ਵਰਗੇ ਸਮਾਗਮ ਵਿੱਚ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣਗੇ। ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਵੱਡਾ ਸਮਾਗਮ ਨਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਅਮਰੀਕਾ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਅਹੁਦਿਆਂ ਲਈ ਸਹੁੰ ਚੁੱਕ ਸਮਾਗਮ ਬਹੁਤ ਵਿਸ਼ਾਲ ਹੁੰਦਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੁੰਦੇ ਹਨ, ਜਿਸ ਨਾਲ ਕੋਰੋਨਾ ਦੇ ਕੇਸ ਵੱਧ ਸਕਦੇ ਹਨ। ਨਵੇਂ ਚੁਣੇ ਰਾਸ਼ਟਰਪਤੀ ਬਾਇਡਨ ਨੇ ਆਪਣੇ ਜੱਦੀ ਸ਼ਹਿਰ ਡੈਲਾਵੇਅਰ ਦੇ ਵਿਲਮਿੰਗਟਨ ਵਿੱਚ ਸ਼ੁੱਕਰਵਾਰ ਨੂੰ ਕਿਹਾ ਕਿ ਮੇਰਾ ਅੰਦਾਜ਼ਾ ਹੈ ਕਿ ਸਹੁੰ ਚੁੱਕ ਸਮਾਗਮ ਵਿਸ਼ਾਲ ਨਹੀਂ ਹੋਵੇਗਾ। ਮੈਨੂੰ ਲੱਗਦਾ ਹੈ ਕਿ ਵਰਚੁਅਲ ਤਰੀਕੇ ਨਾਲ ਸਾਰੇ ਸੂਬਿਆਂ ਅਤੇ ਪੂਰੇ ਅਮਰੀਕਾ ਦੇ ਲੱਖਾਂ ਲੋਕ ਸਮਾਗਮ ਨੂੰ ਦੇਖ ਸਕਣਗੇ। ਉਨ੍ਹਾਂ ਦਾ ਇਹ ਜਵਾਬ ਉਸ ਸਵਾਲ 'ਤੇ ਆਇਆ ਜਿਸ ਵਿੱਚ ਉਨ੍ਹਾਂ ਤੋਂ ਸਹੁੰ ਚੁੱਕ ਸਮਾਗਮ ਦੀ ਯੋਜਨਾ ਦੇ ਬਾਰੇ ਵਿੱਚ ਸਵਾਲ ਕੀਤਾ ਗਿਆ ਸੀ। 78 ਸਾਲਾਂ ਦੇ ਬਾਇਡਨ ਨੇ ਕਿਹਾ ਕਿ ਸਮਾਗਮ ਉਸੇ ਤਰ੍ਹਾਂ ਹੋਣਾ ਚਾਹੀਦਾ ਹੈ ਜਿਸ ਤਰ੍ਹਾਂ ਅਗਸਤ ਮਹੀਨੇ ਵਿੱਚ ਉਨ੍ਹਾਂ ਦੀ ਡੈਮੋਕ੍ਰੇਟਿਕ ਪਾਰਟੀ ਦਾ ਵਰਚੁਅਲ ਸੰਮੇਲਨ ਹੋਇਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.