ETV Bharat / international

ਟਰੰਪ ਨੇ ਕੋਵਿਡ -19 ਵੈਕਸੀਨ ਬਣਾਉਣ ਦੀ ਦੌੜ 'ਚ ਭਾਰਤ ਦੇ ‘ਮਹਾਨ ਵਿਗਿਆਨੀਆਂ’ ਦਾ ਕੀਤਾ ਸਨਮਾਨ

author img

By

Published : May 16, 2020, 8:30 AM IST

ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਮਹਾਨ ਖੋਜਕਰਤਾ ਦੱਸਦੇ ਹੋਏ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਸੰਯੁਕਤ ਰਾਜ ਮਿਲ ਕੇ ਕੋਰੋਨਾ ਵਾਇਰਸ ਟੀਕਾ ਵਿਕਸਤ ਕਰਨ ਲਈ ਕੰਮ ਕਰ ਰਹੇ ਹਨ।

COVDI-19 vaccine
ਰਾਸ਼ਟਰਪਤੀ ਡੋਨਾਲਡ ਟਰੰਪ

ਨਿਊਯਾਰਕ: ਅਮਰੀਕਾ ਨੇ ਕੋਰੋਨਾ ਵਾਇਰਸ ਦੇ ਮੁਸ਼ਕਲ ਸਮੇਂ ਵਿੱਚ ਭਾਰਤ ਨੂੰ ਵੇਂਟੀਲੇਟਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵੀ ਕੋਰੋਨਾ ਵੈਕਸੀਨ ਤਿਆਰ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਇਸ ਸਾਲ (2020) ਦੇ ਅੰਤ ਤੱਕ ਕੋਰੋਨਾ ਵਾਇਰਸ ਟੀਕਾ ਵਿਕਸਤ ਹੋਣ ਦੀ ਸੰਭਾਵਨਾ ਹੈ।

  • India has been so great, your PM has been a very good friend of mine. We are working with India too, we have a tremendous Indian population in the US & many of the people you are talking about are working on the vaccine too, great scientists & researchers: US President Trump pic.twitter.com/P5IInnGFxi

    — ANI (@ANI) May 16, 2020 " class="align-text-top noRightClick twitterSection" data=" ">

ਟਰੰਪ ਨੇ ਕਿਹਾ ਕਿ, "ਮੈਂ ਕੁਝ ਸਮਾਂ ਪਹਿਲਾਂ ਹੀ ਭਾਰਤ ਤੋਂ ਵਾਪਸ ਆਇਆ ਹਾਂ ਅਤੇ ਅਸੀਂ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਾਂ।" ਅਮਰੀਕਾ ਵਿੱਚ ਭਾਰਤੀਆਂ ਦੀ ਵੱਡੀ ਗਿਣਤੀ ਹੈ ਅਤੇ ਬਹੁਤ ਸਾਰੇ ਲੋਕ ਟੀਕਾ ਵਿਕਸਿਤ ਕਰਨ ਵਿੱਚ ਜੁਟੇ ਹੋਏ ਹਨ। ਵਿਗਿਆਨੀਆਂ ਦੀ ਪ੍ਰਸ਼ੰਸਾ ਕਰਦਿਆ ਟਰੰਪ ਨੇ ਕਿਹਾ ਕਿ ਸ਼ਾਨਦਾਰ ਵਿਗਿਆਨੀ ਅਤੇ ਖੋਜਕਰਤਾ।” ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਆਪਣਾ ਬਹੁਤ ਚੰਗਾ ਦੋਸਤ ਦੱਸਿਆ।

ਇਸ ਦੌਰਾਨ, ਖ਼ਬਰ ਏਜੰਸੀ ਏ.ਪੀ. ਮੁਤਾਬਕ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਉਮੀਦ ਜ਼ਾਹਰ ਕੀਤੀ ਹੈ ਕਿ ਕੋਰੋਨਾ ਵਾਇਰਸ ਵਿਰੁੱਧ ਟੀਕਾ ਇਸ ਸਾਲ ਦੇ ਅੰਤ ਜਾਂ ਇਸ ਤੋਂ ਜਲਦੀ ਬਾਜ਼ਾਰ ਵਿੱਚ ਉਪਲਬਧ ਹੋ ਸਕਦਾ ਹੈ।

  • I am proud to announce that the United States will donate ventilators to our friends in India. We stand with India and @narendramodi during this pandemic. We’re also cooperating on vaccine development. Together we will beat the invisible enemy!

    — Donald J. Trump (@realDonaldTrump) May 15, 2020 " class="align-text-top noRightClick twitterSection" data=" ">

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਸਮੇਂ ਦੁਪਹਿਰ 12.30 ਵਜੇ ਟਵੀਟ ਕੀਤਾ ਕਿ, 'ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਅਮਰੀਕਾ ਸਾਡੇ ਮਿੱਤਰ ਭਾਰਤ ਨੂੰ ਵੇਂਟੀਲੇਟਰ ਦਾਨ ਕਰੇਗਾ। ਅਸੀਂ ਇਸ ਮਹਾਂਮਾਰੀ ਦੌਰਾਨ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖੜੇ ਹਾਂ। ਅਸੀਂ ਟੀਕੇ ਬਣਾਉਣ ਵਿੱਚ ਵੀ ਮਦਦ ਕਰ ਰਹੇ ਹਾਂ। ਅਸੀਂ ਮਿਲ ਕੇ ਇਸ ਅਦਿੱਖ ਦੁਸ਼ਮਣ ਵਿਰੁੱਧ ਲੜਾਂਗੇ।'

ਇਹ ਵੀ ਪੜ੍ਹੋ: ਕੋਵਿਡ-19: ਕਮਜ਼ੋਰ ਸਿਹਤ ਪ੍ਰਣਾਲੀ ਲੈ ਸਕਦੀ ਹੈ ਰੋਜ਼ਾਨਾ 6000 ਵਧੇਰੇ ਬੱਚਿਆਂ ਦੀ ਜਾਨ: ਯੂਨੀਸੈਫ

ETV Bharat Logo

Copyright © 2024 Ushodaya Enterprises Pvt. Ltd., All Rights Reserved.