ETV Bharat / international

ਟਰੰਪ ਦਾ ਵੱਡਾ ਫੈਸਲਾ, ਅਮਰੀਕਾ 'ਚ ਵਸਣ ਵਾਲੇ ਬਾਹਰੀ ਲੋਕਾਂ 'ਤੇ ਅਸਥਾਈ ਪਾਬੰਦੀ - ਟਰੰਪ ਦਾ ਵੱਡਾ ਫੈਸਲਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇੱਕ ਟਵੀਟ ਵਿੱਚ ਐਲਾਨ ਕੀਤਾ ਕਿ ਅਮਰੀਕਾ ਵਿੱਚ ਅਗਲੇ ਹੁਕਮਾਂ ਤੱਕ ਬਾਹਰੀ ਵਿਅਕਤੀ ਦੇ ਰਹਿਣ ‘ਤੇ ਪਾਬੰਦੀ ਹੈ। ਇਹ ਫੈਸਲਾ ਕੋਰੋਨਾ ਸੰਕਟ ਕਾਰਨ ਪੈਦਾ ਹੋਏ ਮੁਸ਼ਕਲ ਸਮੇਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਫ਼ੋਟੋ।
ਫ਼ੋਟੋ।
author img

By

Published : Apr 21, 2020, 11:20 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ ਹੈ।

  • In light of the attack from the Invisible Enemy, as well as the need to protect the jobs of our GREAT American Citizens, I will be signing an Executive Order to temporarily suspend immigration into the United States!

    — Donald J. Trump (@realDonaldTrump) April 21, 2020 " class="align-text-top noRightClick twitterSection" data=" ">

ਅਗਲੇ ਹੁਕਮਾਂ ਤੱਕ ਹੁਣ ਕਿਸੇ ਵੀ ਬਾਹਰੀ ਵਿਅਕਤੀ ਨੂੰ ਅਮਰੀਕਾ ਵਿੱਚ ਵੱਸਣ ਦੀ ਇਜਾਜ਼ਤ ਨਹੀਂ ਹੋਵੇਗੀ। ਡੋਨਾਲਡ ਟਰੰਪ ਨੇ ਆਪਣੇ ਟਵਿੱਟਰ ਅਕਾਉਂਟ ਰਾਹੀਂ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ ਹੈ। ਡੋਨਾਲਡ ਟਰੰਪ ਨੇ ਇਹ ਫੈਸਲਾ ਕੋਰੋਨਾ ਵਾਇਰਸ ਕਾਰਨ ਆਰਥਿਕਤਾ 'ਤੇ ਸੰਕਟ ਦੇ ਮੱਦੇਨਜ਼ਰ ਲਿਆ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਟਵੀਟ ਕਰਕੇ ਐਲਾਨ ਕੀਤਾ, "ਅਦਿੱਖ ਦੁਸ਼ਮਣ ਹਮਲੇ ਕਾਰਨ ਪੈਦਾ ਹੋਈ ਸਥਿਤੀ ਵਿੱਚ, ਸਾਨੂੰ ਆਪਣੇ ਮਹਾਨ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਬਚਾਉਣੀਆਂ ਪੈਣਗੀਆਂ। ਇਸ ਦੇ ਮੱਦੇਨਜ਼ਰ, ਮੈਂ ਇੱਕ ਆਰਡਰ 'ਤੇ ਦਸਤਖਤ ਕਰ ਰਿਹਾ ਹਾਂ, ਜਿਸ ਨਾਲ ਬਾਹਰਲੇ ਲੋਕਾਂ ਨੂੰ ਅਮਰੀਕਾ ਵਿੱਚ ਵੱਸਣ' ਉੱਤੇ ਪਾਬੰਦੀ ਹੋਵੇਗੀ।"

ਜਿ਼ਕਰਯੌਗ ਹੈ ਕਿ ਕੋਰੋਨਾ ਵਾਇਰਸ ਦੇ ਗੰਭੀਰ ਰੂਪ ਕਾਰਨ, ਅਮਰੀਕਾ ਹੁਣ ਤੱਕ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਿਛਲੇ ਦੋ ਮਹੀਨਿਆਂ ਵਿੱਚ, 10 ਮਿਲੀਅਨ ਤੋਂ ਵੱਧ ਲੋਕਾਂ ਨੇ ਅਮਰੀਕਾ ਵਿੱਚ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ ਅਤੇ ਬੇਰੁਜ਼ਗਾਰਾਂ ਨੂੰ ਉਪਲੱਬਧ ਸਹੂਲਤਾਂ ਲਈ ਅਰਜ਼ੀ ਦਿੱਤੀ ਹੈ। ਇਸ ਤੋਂ ਇਲਾਵਾ, ਅਮਰੀਕੀ ਕਾਰੋਬਾਰ 'ਤੇ ਵੱਡਾ ਸੰਕਟ ਆਇਆ ਹੈ, ਜਿਸ ਕਾਰਨ ਡੋਨਾਲਡ ਟਰੰਪ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.