ETV Bharat / international

ਅਮਰੀਕਾ ਤਾਈਵਾਨ ਨੂੰ ਦੇਵੇਗਾ 1 ਅਰਬ ਡਾਲਰ ਤੋਂ ਵੱਧ ਦੇ ਹਥਿਆਰ

ਅਮਰੀਕਾ ਚੀਨ ਤੋਂ ਬਦਲਾ ਲੈਣ ਦੀ ਫਿਰਾਕ ਵਿੱਚ ਨਜ਼ਰ ਆ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਡਲ ਟਰੰਪ ਨੇ ਤਾਈਵਾਨ ਦੇ ਲਈ ਇੱਕ ਅਰਬ ਡਾਲਰ ਤੋਂ ਵੱਧ ਦੇ ਉੱਨਤ ਹਥਿਆਰਾਂ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਤੋਂ ਚੀਨ ਦੇ ਨਾਰਾਜ਼ ਹੋਣ ਦੀ ਉਮੀਦ ਹੈ।

ਤਸਵੀਰ
ਤਸਵੀਰ
author img

By

Published : Oct 22, 2020, 7:58 PM IST

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਤਾਈਵਾਨ ਨੂੰ ਇੱਕ ਅਰਬ ਡਾਲਰ ਤੋਂ ਵੱਧ ਦੇ ਤਕਨੀਕੀ ਹਥਿਆਰ ਵੇਚਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਮੀਦ ਹੈ ਕਿ ਇਸ ਕਦਮ ਨਾਲ ਚੀਨ ਨੂੰ ਨਿਰਾਸ਼ਾ ਮਿਲੇਗੀ ਅਤੇ ਵਾਸ਼ਿੰਗਟਨ ਤੇ ਬੀਜਿੰਗ ਵਿਚਾਲੇ ਤਣਾਅ ਵਧੇਗਾ, ਜਿਹੜੇ ਵਪਾਰ, ਤਿੱਬਤ, ਹਾਂਗ ਕਾਂਗ ਅਤੇ ਦੱਖਣੀ ਚੀਨ ਸਾਗਰ ਵਰਗੇ ਮੁੱਦਿਆਂ 'ਤੇ ਪਹਿਲਾਂ ਹੀ ਆਹਮੋ-ਸਾਹਮਣੇ ਹਨ।

ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਐਲਾਣ ਕੀਤਾ ਜਿਸ ਵਿੱਚ ਤਾਈਵਾਨ ਨੂੰ ਆਪਣੀ ਰੱਖਿਆ ਸਮਰੱਥਾ ਨੂੰ ਵਧੀਆ ਬਣਾਉਣ ਦੇ ਲਈ 135 ਜ਼ਮੀਨ ਤੋਂ ਚੱਲਣ ਵਾਲੀਆਂ ਮਿਜ਼ਾਈਲਾਂ ਦੀ ਵਿਕਰੀ ਅਤੇ ਸਿਖਲਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ‘ਪੈਕੇਜ’ ਕਰੀਬ ਇੱਕ ਅਰਬ ਡਾਲਰ ਦਾ ਹੈ। ਮਿਜ਼ਾਈਲਾਂ ਦਾ ਨਿਰਮਾਣ 'ਬੋਇੰਗ' ਦੁਆਰਾ ਕੀਤਾ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ, "ਇਹ ਪ੍ਰਸਤਾਵਿਤ ਵਿਕਰੀ ਆਪਣੇ ਹਥਿਆਰਬੰਦ ਸੈਨਾਵਾਂ ਨੂੰ ਆਧੁਨਿਕ ਬਣਾਉਣ ਅਤੇ ਭਰੋਸੇਯੋਗ ਰੱਖਿਆਤਮਕ ਸਮਰੱਥਾਵਾਂ ਨੂੰ ਬਣਾਈ ਰੱਖਣ ਦੇ ਲਈ ਪ੍ਰਾਪਤਕਰਤਾ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹੋਏ ਅਮਰੀਕੀ ਰਾਸ਼ਟਰੀਤਾ, ਆਰਥਿਕ ਤੇ ਸੁਰੱਖਿਆ ਹਿੱਤ ਵਿੱਚ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.