ਵਾਸ਼ਿੰਗਟਨ: ਅਮਰੀਕਾ ਦੇ ਦੋ ਸੈਨੇਟਰਾਂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਜੋ ਬਾਈਡਨ (Joe Biden) ਨੂੰ ਅਪੀਲ ਕੀਤੀ ਕਿ ਉਹ ਰੂਸ ਤੋਂ ਐੱਸ-400 ਮਿਜ਼ਾਈਲ ਸਿਸਟਮ ਦੀ ਖਰੀਦ ਨੂੰ ਲੈ ਕੇ ਭਾਰਤ ਦੇ ਖਿਲਾਫ ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀਏਏਟੀਐੱਸਏ) ਦੇ ਦੰਡਕਾਰੀ ਪ੍ਰਬੰਧਾਂ ਨੂੰ ਲਾਗੂ ਨਾ ਕਰਨ।
ਇਹ ਵੀ ਪੜੋ: ਭਾਰਤੀ ਮੂਲ ਦੀ ਅਨੀਤਾ ਆਨੰਦ ਕੈਨੇਡਾ ਦੀ ਰੱਖਿਆ ਮੰਤਰੀ ਨਿਯੁਕਤ
ਜੋ ਬਾਈਡਨ (Joe Biden) ਨੂੰ ਲਿਖੇ ਇੱਕ ਪੱਤਰ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਸੈਨੇਟਰ ਮਾਰਕ ਵਾਰਨਰ ਅਤੇ ਰਿਪਬਲਿਕਨ ਪਾਰਟੀ ਦੇ ਜੌਹਨ ਕੌਰਨ ਨੇ ਰਾਸ਼ਟਰਪਤੀ ਜੋ ਬਾਈਡਨ (Joe Biden) ਨੂੰ ਅਪੀਲ ਕੀਤੀ ਹੈ ਕਿ ਭਾਰਤ ਨੂੰ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ CAATSA ਦੇ ਤਹਿਤ ਇਸ ਦੀਆਂ ਵਿਵਸਥਾਵਾਂ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਹਿੱਤ ਵਿੱਚ ਹੈ।
ਚਿੱਠੀ 'ਚ ਸੰਸਦ ਮੈਂਬਰਾਂ ਨੇ ਲਿਖਿਆ, 'ਅਸੀਂ ਰੂਸੀ ਉਪਕਰਣਾਂ ਦੀ ਖਰੀਦ ਨੂੰ ਲੈ ਕੇ ਤੁਹਾਡੀ ਚਿੰਤਾ ਨੂੰ ਸਮਝਦੇ ਹਾਂ। ਅਸੀਂ ਤੁਹਾਡੇ ਪ੍ਰਸ਼ਾਸਨ ਨੂੰ ਭਾਰਤੀ ਅਧਿਕਾਰੀਆਂ ਕੋਲ ਇਸ ਚਿੰਤਾ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਾਂਗੇ। ਭਾਰਤ ਨਾਲ ਰਚਨਾਤਮਕ ਤੌਰ 'ਤੇ ਜੁੜ ਕੇ ਰੂਸੀ ਉਪਕਰਣਾਂ ਦੀ ਖਰੀਦ ਦੇ ਵਿਕਲਪਾਂ ਦਾ ਸਮਰਥਨ ਕਰਨਾ ਵੀ ਜਾਰੀ ਰੱਖੇਗਾ।
ਇਹ ਵੀ ਪੜੋ: ਮੋਦੀ ਸਰਕਾਰ ਨੇ "ਪਾਕਿ" ਨਾਲ ਮੈਚ ਫਿਕਸਿੰਗ ਕਰ ਭਾਰਤੀ ਟੀਮ ਨੂੰ ਹਰਾਇਆ: ਰਾਕੇਸ਼ ਟਿਕੈਤ