ਵਾਸ਼ਿੰਗਟਨ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਦਹਿਸ਼ਤ ਮਚਾ ਰੱਖੀ ਹੈ। ਦੁਨੀਆ ਭਰ ਵਿੱਚ ਹੁਣ ਤੱਕ ਇਸ ਦੇ 3 ਲੱਖ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 14 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਸੇ ਵਿਚਕਾਰ ਯੂਐਸ ਦੇ ਸੈਨੇਟਰ ਰੈਂਡ ਪੌਲ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਰੈਂਡ ਪੌਲ ਦੇ ਸਟਾਫ਼ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਜ਼ਿਆਦਾ ਯਾਤਰਾ ਹੋਣ ਕਰਕੇ ਉਨ੍ਹਾਂ ਦਾ ਬੜੇ ਧਿਆਨ ਨਾਲ ਟੈਸਟ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਫਿਲਹਾਲ ਠੀਕ ਹੈ।
ਇਹ ਵੀ ਪੜ੍ਹੋ: 263 ਭਾਰਤੀਆਂ ਨੂੰ ਲੈ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਪੁੱਜੀ ਭਾਰਤ