ETV Bharat / international

ਅਮਰੀਕਾ ਨੇ ਪਾਕਿਸਤਾਨ ਨੂੰ ਕਿਉਂ ਦਿੱਤੀ ਚੇਤਾਵਨੀ ? - international news

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਬਣੇ ਤਣਾਅ ਤੋਂ ਬਾਅਦ ਅਮਰੀਕਾ ਪਾਕਿਸਤਾਨ ਨੂੰ ਚੇਤਾਵਨੀ ਦਿੰਦਾ ਆ ਰਿਹਾ ਹੈ। ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਚੇਤਾਵਨੀ 'ਚ ਕਿਹਾ ਕਿ ਜੇ ਭਾਰਤ 'ਤੇ ਹਮਲਾ ਹੋਇਆ ਤਾਂ ਬਹੁਤ ਪਰੇਸ਼ਾਨੀ ਹੋਵੇਗੀ।

ਫ਼ਾਇਲ ਫੋ਼ੋਟੋ
author img

By

Published : Mar 22, 2019, 10:19 AM IST

Updated : Mar 22, 2019, 1:14 PM IST

ਵਾਸ਼ਿੰਗਟਨ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਵੱਧ ਗਿਆ ਜਿਸ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਸੀ। ਅਮਰੀਕਾ ਨੇ ਪਹਿਲਾਂ ਵੀ ਪਾਕਿਸਤਾਨ ਨੂੰ ਅੱਤਵਾਦੀ ਹਮਲੇ ਦਾ ਕਰਾਰਾ ਜਵਾਬ ਦਿੱਤਾ ਸੀ ਤੇ ਹੁਣ ਇੱਕ ਵਾਰ ਫਿਰ ਅਮਰੀਕਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਭਾਰਤ 'ਤੇ ਹਮਲਾ ਹੋਇਆ ਤਾਂ ਬਹੁਤ ਮੁਸ਼ਕਲ ਹੋ ਜਾਵੇਗੀ।

ਇਕ ਸੀਨੀਅਰ ਅਧਿਕਾਰੀ ਨੇ ਵ੍ਹਾਈਟ ਹਾਊਸ 'ਚ ਬਿਆਨ ਦਿੰਦਿਆਂ ਕਿਹਾ ਕਿ ਸਾਨੂੰ ਇਹ ਵੇਖਣ ਦੀ ਲੋੜ ਹੈ ਕਿ ਪਾਕਿਸਤਾਨ ਆਪਣੇ ਖੇਤਰ 'ਚ ਸਰਗਰਮ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰੇ। ਜੇ ਪਾਕਿਸਤਾਨ ਚਾਹੁੰਦਾ ਹੈ ਕਿ ਮੁੜ ਤਣਾਅ ਦੀ ਸਥਿਤੀ ਪੈਦਾ ਨਾ ਹੋਵੇ ਤਾਂ ਉਸ ਨੂੰ ਛੇਤੀ ਹੀ ਐਕਸ਼ਨ ਲੈਣਾ ਪਵੇਗਾ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਭਾਰਤ-ਪਾਕਿਸਤਾਨ 'ਚ ਕਿਸੇ ਤਰ੍ਹਾਂ ਦਾ ਤਣਾਅ ਪੈਦਾ ਨਾ ਹੋਵੇ, ਇਸ ਲਈ ਜ਼ਰੂਰੀ ਹੈ ਕਿ ਪਾਕਿਸਤਾਨ ਖ਼ਾਸ ਕਰਕੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੈਅਬਾ ਖ਼ਿਲਾਫ਼ ਸਖ਼ਤ ਕਦਮ ਚੁੱਕੇ।

Intro:Body:

ਵਾਸ਼ਿੰਗਟਨ : ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਸੀ। ਹਾਲਾਂਕਿ, ਹੁਣ ਵੀ ਦੋਵੇਂ ਦੇਸ਼ਾਂ 'ਚ ਤਣਾਅ ਘੱਟ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਅੱਤਵਾਦ ਖ਼ਿਲਾਫ਼ ਭਾਰਤ ਨੂੰ ਪੂਰੀ ਦੁਨੀਆ ਦਾ ਸਾਥ ਮਿਲਿਆ ਸੀ। ਉੱਥੇ, ਅਮਰੀਕਾ ਲਗਾਤਾਰ ਪਾਕਿਸਤਾਨ ਨੂੰ ਚਿਤਾਵਨੀ ਦਿੰਦਾ ਆ ਰਿਹਾ ਹੈ। ਤਾਜ਼ਾ ਘਟਨਾਕ੍ਰਮ 'ਚ ਅਮਰੀਕਾ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ ਸਾਫ਼ ਕਿਹਾ ਕਿ ਹੁਣ ਜੇਕਰ ਭਾਰਤ 'ਤੇ ਹਮਲਾ ਹੋਇਆ ਤਾਂ ਵੱਡੀ ਪਰੇਸ਼ਾਨੀ ਹੋਵੇਗੀ।ਅਮਰੀਕਾ 'ਚ ਟਰੰਪ ਪ੍ਰਸਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਵ੍ਹਾਈਟ ਹਾਊਸ 'ਚ ਇਕ ਬਿਆਨ 'ਚ ਕਿਹਾ ਕਿ ਸਾਨੂੰ ਇਹ ਦੇਖਣ ਦੀ ਲੋੜ ਹੈ ਕਿ ਪਾਕਿਸਤਾਨ ਆਪਣੇ ਖੇਤਰ 'ਚ ਸਰਗਰਮ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੈਅਬਾ ਵਰਗੇ ਅੱਤਵਾਦੀ ਸੰਗਠਨਾਂ ਖ਼ਿਲਾਫ਼ ਕਾਰਵਾਈ ਕਰੇ। ਜੇਕਰ ਪਾਕਿਸਤਾਨ ਚਾਹੁੰਦਾ ਹੈ ਕਿ ਖੇਤਰ 'ਚ ਇਕ ਵਾਰ ਫਿਰ ਤਣਾਅ ਦੀ ਸਥਿਤੀ ਪੈਦਾ ਨਾ ਹੋਵੇ ਤਾਂ ਫਿਰ ਉਸ ਨੂੰ ਐਕਸ਼ਨ ਲੈਣਾ ਪਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਭਾਰਤ-ਪਾਕਿਸਤਾਨ ਖੇਤਰ 'ਚ ਕਿਸੇ ਤਰ੍ਹਾਂ ਦਾ ਤਣਾਅ ਪੈਦਾ ਨਾ ਹੋਵੇ, ਇਸ ਲਈ ਜ਼ਰੂਰੀ ਹੈ ਕਿ ਪਾਕਿਸਤਾਨ ਖ਼ਾਸ ਕਰਕੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੈਅਬਾ ਖ਼ਿਲਾਫ਼ ਸਖ਼ਤ ਕਦਮ ਚੁੱਕੇ। ਅਮਰੀਕਾ ਨੇ ਕਿਹਾ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਦੋਵੇਂ ਦੇਸ਼ਾਂ ਲਈ ਖ਼ਤਰਨਾਕ ਹੋਣਗੇ।ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਪਾਕਿ ਨੇ ਪਿਛਲੇ ਦਿਨੀਂ ਕੁਝ ਕਾਰਵਾਈਆਂ ਕੀਤੀਆਂ ਹਨ, ਜਿਨ੍ਹਾਂ 'ਚ ਅੱਤਵਾਦੀਆਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਪਰ ਅਸੀਂ ਇਸ ਤੋਂ ਜ਼ਿਆਦਾ ਐਕਸ਼ਨ ਦੇਖਣਾ ਚਾਹੁੰਦੇ ਹਾਂ। ਪਾਕਿ ਪਹਿਲਾਂ ਵੀ ਅਜਿਹੇ ਐਕਸ਼ਨ ਲੈ ਚੁੱਕਿਆ ਹੈ ਪਰ ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ।ਬਾਲਾਕੋਟ 'ਚ ਭਾਰਤੀ ਹਵਾਈ ਫ਼ੌਜ ਦੀ ਏਅਰ ਸਟ੍ਰਾਈਕ ਤੋਂ ਬਾਅਦ ਪਾਕਿ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਕੌਮਾਂਤਰੀ ਭਾਈਚਾਰਾ ਦੇਖਣਾ ਚਾਹੁੰਦਾ ਹੈ ਕਿ ਅੱਤਵਾਦੀ ਸੰਗਠਨਾਂ ਖ਼ਿਲਾਫ਼ ਠੋਸ ਅਤੇ ਫ਼ੈਸਲਾਕੁਨ ਕਾਰਵਾਈ ਹੋਵੇ।

Conclusion:
Last Updated : Mar 22, 2019, 1:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.