ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫਤੇ ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਦੀ ਭਾਰਤ ਦੀਆਂ ਲੋਕਤੰਤਰੀ ਪਰੰਪਰਾਵਾਂ ਅਤੇ ਸੰਸਥਾਵਾਂ ਪ੍ਰਤੀ ਬਹੁਤ ਸਤਿਕਾਰ ਹੈ।
ਇੱਕ ਸੀਨੀਅਰ ਅਧਿਕਾਰੀ ਨੇ ਪੱਤਰਕਾਰ ਨੂੰ ਕਾਨਫ਼ਰੰਸ ਕਾਲ ਵਿੱਚ ਦੱਸਿਆ, "ਰਾਸ਼ਟਰਪਤੀ ਟਰੰਪ ਨਿਜੀ ਤੌਰ 'ਤੇ ਦੋਵਾਂ ਦੇਸ਼ਾਂ ਵਿੱਚ ਲੋਕਤੰਤਰ ਅਤੇ ਧਾਰਮਿਕ ਆਜ਼ਾਦੀ ਦੀ ਸਾਡੀ ਸਾਂਝੀ ਪਰੰਪਰਾ ਬਾਰੇ ਗੱਲ ਕਰਨਗੇ। ਉਹ ਖ਼ਾਸਕਰ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ, ਜੋ ਕਿ ਇਸ ਪ੍ਰਸ਼ਾਸਨ ਲਈ ਬਹੁਤ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ: 'ਨਮਸਤੇ ਟਰੰਪ' ਕਰੇਗਾ ਮੋਦੀ-ਟਰੰਪ ਦੀ ਦੋਸਤੀ ਦਾ ਪ੍ਰਦਰਸ਼ਨ
ਵ੍ਹਾਈਟ ਹਾਊਸ ਦੇ ਅਧਿਕਾਰੀ ਨੂੰ ਜਦੋਂ ਇਹ ਸਵਾਲ ਪੁੱਛਿਆ ਗਿਆ ਕਿ ਕੀ ਰਾਸ਼ਟਰਪਤੀ ਟਰੰਪ ਨਾਗਰਿਕਤਾ ਸੋਧ ਕਾਨੂੰਨ ਬਾਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ ਤਾਂ ਉਨ੍ਹਾਂ ਨੇ ਜਵਾਬ ਵਿੱਚ ਕਿਹਾ, "ਬੇਸ਼ਕ, ਇਹ ਭਾਰਤੀ ਸੰਵਿਧਾਨ ਵਿੱਚ ਹੈ - ਧਾਰਮਿਕ ਆਜ਼ਾਦੀ, ਧਾਰਮਿਕ ਘੱਟ ਗਿਣਤੀਆਂ ਦਾ ਸਤਿਕਾਰ ਅਤੇ ਸਾਰੇ ਧਰਮਾਂ ਨਾਲ ਬਰਾਬਰ ਵਿਵਹਾਰ। ਇਸ ਲਈ ਇਹ ਉਹ ਚੀਜ਼ ਹੈ ਜੋ ਰਾਸ਼ਟਰਪਤੀ ਲਈ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਇਹ ਸਾਹਮਣੇ ਆਵੇਗਾ।"