ਪਲਾਈਮਾਉਥ: ਅਮਰੀਕਾ ਦੇ ਕਨੇਕਟੀਕਟ ਵਿੱਚ ਇੱਕ ਔਰਤ ਨੇ ਇੱਕ ਘਰ 'ਚ 2 ਬੱਚਿਆਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸ਼ਨੀਵਾਰ ਨੂੰ ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਕਨੇਕਟੀਕਟ ਸਟੇਟ ਪੁਲਿਸ ਨੇ ਦੱਸਿਆ ਕਿ ਨਾਓਮੀ ਬੇਲ (43) ਨਾਮ ਦੀ ਇੱਕ ਔਰਤ ਨੂੰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਫੋਨ ਕਰਕੇ ਘਟਨਾ ਬਾਰੇ ਦੱਸਿਆ। ਜਦੋਂ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਦੋ ਬੱਚੇ ਮਿਲੇ, ਜਿਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ।