ਹੈਦਰਾਬਾਦ: ਕੋਰੋਨਾ ਵਾਇਰਸ ਦੀ ਵਿਸ਼ਵਵਿਆਪੀ ਮਹਾਂਮਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਖਤਰਨਾਕ ਵਾਇਰਸ ਦਾ ਕਹਿਰ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਕਾਇਮ ਹੈ। ਕੋਰੋਨਾ ਨਾਲ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜਦੋਂਕਿ ਮ੍ਰਿਤਕਾਂ ਦੀ ਗਿਣਤੀ ਵੀ ਨਿਰੰਤਰ ਵਾਧਾ ਹੋ ਰਿਹਾ ਹੈ। ਵਿਸ਼ਵ ਭਰ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾ ਦੀ ਗਿਣਤੀ 54 ਲੱਖ ਦੇ ਨੇੜੇ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ 3.43 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੰਯੁਕਤ ਰਾਜ ਦੀ ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੁਨੀਆ ਭਰ ਵਿੱਚ ਪੀੜਤ ਵਿਅਕਤੀਆਂ ਦੀ ਕੁੱਲ ਗਿਣਤੀ 54,95,061 ਹੋ ਗਈ ਹੈ, ਜਦੋਂਕਿ 3,46,229 ਲੋਕਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ ਹੈ।
ਦੁਨੀਆ ਭਰ ਵਿੱਚ ਸਭ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਸਭ ਤੋਂ ਉੱਚੇ ਸਥਾਨ 'ਤੇ ਖੜੇ ਸੰਯੁਕਤ ਰਾਜ ਤੋਂ ਬਾਅਦ, ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ ਅਤੇ ਉਸ ਤੋਂ ਬਾਅਦ ਰੂਸ ਤੀਜੇ ਨੰਬਰ' ਤੇ ਹੈ।
ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 1.6 ਮਿਲੀਅਨ ਤੋਂ ਵੱਧ ਹੋ ਗਈ ਹੈ, ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ 98 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਵਿਸ਼ਵ ਦੀ ਮਹਾਂਸ਼ਕਤੀ ਮੰਨੇ ਜਾਂਦੇ ਅਮਰੀਕਾ ਵਿੱਚ ਪੀੜਤ ਲੋਕਾਂ ਦੀ ਕੁੱਲ ਗਿਣਤੀ 16,62,302 ਹੈ, ਜੋ ਕਿ ਲਗਾਤਾਰ ਵੱਧਦੀ ਜਾ ਰਹੀ ਹੈ, ਜਦਕਿ 98,218 ਲੋਕਾਂ ਦੀ ਮੌਤ ਹੋ ਗਈ ਹੈ।
ਬ੍ਰਾਜ਼ੀਲ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,74,898 ਹੋ ਗਈ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਕਾਰਨ 807 ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 23,473 ਹੋ ਗਈ ਹੈ। ਕੋਵਿਡ -19 ਦਾ ਪ੍ਰਕੋਪ ਰੂਸ ਵਿੱਚ ਵੀ ਜਾਰੀ ਹੈ ਅਤੇ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਇਹ ਤੀਜੇ ਨੰਬਰ 'ਤੇ ਹੈ। ਹੁਣ ਤੱਕ 3,53,427 ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3,633 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬ੍ਰਿਟੇਨ ਵਿੱਚ ਵੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ 2,62,547 ਲੋਕ ਪ੍ਰਭਾਵਿਤ ਹੋਏ ਹਨ ਅਤੇ ਹੁਣ ਤੱਕ ਇਸ ਦੇ ਕਾਰਨ 36,996 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਯੂਰਪ ਵਿੱਚ ਬੁਰੀ ਤਰ੍ਹਾਂ ਪ੍ਰਭਾਵਤ ਦੇਸ਼ ਇਟਲੀ ਵਿੱਚ ਮਹਾਂਮਾਰੀ ਨਾਲ ਹੁਣ ਤੱਕ 32,877 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,30,158 ਲੋਕ ਪੀੜਤ ਹਨ। ਸਪੇਨ ਵਿੱਚ ਕੁੱਲ 2,35,400 ਲੋਕ ਪੀੜਤ ਹੋਏ ਹਨ, ਜਦਕਿ 26,834 ਦੀ ਮੌਤ ਹੋ ਗਈ ਹੈ। ਇਸ ਵਿਸ਼ਵਵਿਆਪੀ ਮਹਾਂਮਾਰੀ ਦਾ ਕੇਂਦਰ ਚੀਨ ਵਿੱਚ ਹੁਣ ਤੱਕ 84,102 ਲੋਕ ਪੀੜਤ ਹੋਏ ਹਨ ਅਤੇ 4,638 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਬਾਰੇ ਤਿਆਰ ਕੀਤੀ ਇੱਕ ਰਿਪੋਰਟ ਦੇ ਅਨੁਸਾਰ ਚੀਨ ਵਿੱਚ ਹੋਈਆਂ ਮੌਤਾਂ ਵਿੱਚ 80 ਫੀਸਦੀ ਲੋਕ 60 ਸਾਲ ਤੋਂ ਵੱਧ ਉਮਰ ਦੇ ਹਨ।
ਯੂਰਪੀਅਨ ਦੇਸ਼ਾਂ ਵਿੱਚ ਫਰਾਂਸ ਅਤੇ ਜਰਮਨੀ ਵਿੱਚ ਸਥਿਤੀ ਖ਼ਰਾਬ ਹੈ। ਫਰਾਂਸ ਵਿੱਚ ਹੁਣ ਤੱਕ 1,83,067 ਲੋਕ ਇਸ ਬਿਮਾਰੀ ਨਾਲ ਪੀੜਤ ਹੋਏ ਹਨ ਅਤੇ 28,460 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿੱਚ ਕੋਰੋਨਾ ਵਾਇਰਸ ਨੇ 1,80,600 ਲੋਕਾਂ ਨੂੰ ਪੀੜਤ ਕੀਤਾ ਹੈ ਅਤੇ 8,309 ਲੋਕਾਂ ਦੀ ਮੌਤ ਹੋ ਗਈ ਹੈ। ਤੁਰਕੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ 1,57,814 ਲੋਕ ਪੀੜਤ ਹੋਏ ਹਨ ਅਤੇ 4,369 ਲੋਕਾਂ ਦੀ ਮੌਤ ਹੋ ਗਈ ਹੈ। ਖਾੜੀ ਦੇਸ਼ ਈਰਾਨ, ਜੋ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਉੱਥੇ 1,37,724 ਲੋਕ ਇਸ ਬਿਮਾਰੀ ਨਾਲ ਪੀੜਤ ਹਨ, ਜਦਕਿ 7,451 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ ਤੋਂ ਇਲਾਵਾ, ਬੈਲਜੀਅਮ ਵਿੱਚ 9,312, ਮੈਕਸੀਕੋ ਵਿੱਚ 7,633, ਕੈਨੇਡਾ ਵਿੱਚ 6,655, ਨੀਦਰਲੈਂਡ ਵਿੱਚ 5,849, ਸਵੀਡਨ ਵਿੱਚ 4,029, ਪੇਰੂ ਵਿੱਚ 3,629, ਇਕਵਾਡੋਰ ਵਿੱਚ 3,203, ਸਵਿਟਜ਼ਰਲੈਂਡ ਵਿੱਚ 1,913, ਆਇਰਲੈਂਡ ਵਿੱਚ 1,606 ਅਤੇ ਪੁਰਤਗਾਲ ਵਿੱਚ 1,330 ਲੋਕਾਂ ਦੀ ਕੋਰੋਨਾ ਵਾਇਰਸ ਨੇ ਜਾਨ ਲੈ ਲਈ ਹੈ।
ਇਸ ਤੋਂ ਇਲਾਵਾ, ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਾਗ ਦੇ 1,758 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ, ਪੀੜਤ ਲੋਕਾਂ ਦੀ ਕੁੱਲ ਗਿਣਤੀ 56 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦੋਂਕਿ, ਇਸੇ ਮਿਆਦ ਵਿੱਚ 34 ਹੋਰ ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਪੀੜਤ ਲੋਕਾਂ ਦੀ ਕੁੱਲ ਗਿਣਤੀ 56,349 ਹੋ ਗਈ ਹੈ, ਜਦਕਿ 1167 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਪੰਜਾਬ ਤੋਂ ਹੁਣ ਤੱਕ 2108 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 148