ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿੱਚ ਵਧ ਰਿਹਾ ਹੈ। ਵਰਲਡੋਮੀਟਰ ਮੁਤਾਬਕ ਦੁਨੀਆ ਵਿੱਚ ਕੋਰੋਨਾ-ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 1,13,07,066 ਹੋ ਗਈ ਹੈ। ਉਥੇ ਹੀ 5,31,203 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਹ ਰਾਹਤ ਦੀ ਗੱਲ ਹੈ ਕਿ ਇਨ੍ਹਾਂ ਵਿੱਚੋਂ 64,12,202 ਮਰੀਜ਼ ਹੁਣ ਤੱਕ ਠੀਕ ਵੀ ਹੋ ਚੁੱਕੇ ਹਨ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਬ੍ਰਾਜ਼ੀਲ ਵਿੱਚ 42,223 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ 15.45 ਲੱਖ ਨੂੰ ਪਾਰ ਕਰ ਗਈ ਹੈ। ਜਦੋਂ ਕਿ ਅਮਰੀਕਾ ਵਿੱਚ 50 ਹਜ਼ਾਰ ਤੋਂ ਵੱਧ ਲੋਕ ਪਿਛਲੇ 10 ਦਿਨਾਂ ਤੋਂ ਰੋਜ਼ਾਨਾ ਕੋਰੋਨਾ ਸੰਕਰਮਿਤ ਮਿਲ ਰਹੇ ਹਨ।
ਇਹ ਵੀ ਪੜ੍ਹੋ: ਹਾਂਗਕਾਂਗ ਦੇ ਨਵੇਂ ਸੁਰੱਖਿਆ ਕਾਨੂੰਨ 'ਤੇ ਅਸੰਤੁਸ਼ਟੀ, ਕੈਨੇਡਾ ਨੇ ਹਵਾਲਗੀ ਸੰਧੀ ਨੂੰ ਕੀਤਾ ਰੱਦ
ਅਮਰੀਕਾ ਵਿੱਚ ਪਿਛਲੇ 24 ਘੰਟਿਆਂ 'ਚ 53,357 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਸ ਸਮੇਂ ਦੌਰਾਨ 725 ਲੋਕਾਂ ਦੀ ਮੌਤ ਹੋਈ ਹੈ। ਫਲੋਰਿਡਾ ਵਿੱਚ ਰਿਕਾਰਡ 10,109 ਨਵੇਂ ਮਾਮਸੇ ਦਰਜ ਕੀਤੇ ਗਏ ਹਨ, ਜਦੋਂ ਕਿ ਨਿਊ ਯਾਰਕ ਵਿੱਚ ਸਭ ਤੋਂ ਘੱਟ 918 ਨਵੇਂ ਮਾਮਲੇ ਸਾਹਮਣੇ ਆਏ ਹਨ। ਬ੍ਰਾਜ਼ੀਲ ਦੀ ਸਥਿਤੀ ਅਜੇ ਵੀ ਭਿਆਨਕ ਹੈ।
ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 48,000 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ ਇਸੇ ਦੌਰਾਨ 1264 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੁੱਲ 63,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।