ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿੱਚ ਵਧ ਰਿਹਾ ਹੈ। ਵਰਲਡੋਮੀਟਰ ਮੁਤਾਬਕ ਦੁਨੀਆ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 1,14,73,044 ਹੋ ਗਈ ਹੈ। ਉਥੇ ਹੀ 5,35,090 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ 64,89,422 ਮਰੀਜ਼ ਹੁਣ ਤੱਕ ਠੀਕ ਵੀ ਹੋ ਚੁੱਕੇ ਹਨ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਬ੍ਰਾਜ਼ੀਲ ਵਿੱਚ 26209 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 16.04 ਲੱਖ ਨੂੰ ਪਾਰ ਕਰ ਗਈ ਹੈ। ਜਦੋਂ ਕਿ ਅਮਰੀਕਾ ਵਿੱਚ 43 ਹਜ਼ਾਰ ਤੋਂ ਨਵੇਂ ਮਾਮਲੇ ਕੋਰੋਨਾ ਸੰਕਰਮਿਤ ਮਿਲੇ ਹਨ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ 'ਚ 247 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਪੰਜ ਜੁਲਾਈ: ਪਾਕਿਸਤਾਨ ਵਿਚ ਤਖ਼ਤਾ ਪੱਲਟ, ਜੁਲਫੀਕਾਰਾ ਭੁੱਟੋ ਨੂੰ ਸੱਤਾ ਤੋਂ ਹਟਾਇਆ
ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 26209 ਮਰੀਜ਼ ਸਾਹਮਣੇ ਆਏ ਹਨ, ਜਦ ਕਿ ਇਸੇ ਦੌਰਾਨ 535 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੁੱਲ 64 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਉਥੇ ਹੀ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਰੂਸ ਨੂੰ ਪਿੱਛੇ ਛੱਡ ਤੀਜੇ ਸਥਾਨ 'ਤੇ ਪਹੁੰਚ ਗਿਆ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 23932 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 6 ਲੱਖ 97 ਹਜ਼ਾਰ ਤੋਂ ਪਾਰ ਹੋ ਗਈ ਹੈ।