ETV Bharat / international

ਪਾਕਿਸਤਾਨ: ਵੈਨ ਤੇ ਟਰੱਕ ਵਿਚਕਾਰ ਟੱਕਰ, 10 ਦੀ ਮੌਤ

ਬਲੋਚਿਸਤਾਨ ਪ੍ਰਾਂਤ ਵਿੱਚ ਇੱਕ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਵਿਚਕਾਰ ਟੱਕਰ ਹੋਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ਹਨ।

ਪਾਕਿਸਤਾਨ: ਵੈਨ ਤੇ ਟਰੱਕ ਵਿਚਕਾਰ ਟੱਕਰ, 10 ਦੀ ਮੌਤ
ਪਾਕਿਸਤਾਨ: ਵੈਨ ਤੇ ਟਰੱਕ ਵਿਚਕਾਰ ਟੱਕਰ, 10 ਦੀ ਮੌਤ
author img

By

Published : Aug 24, 2020, 8:24 PM IST

ਇਸਲਾਮਾਬਾਦ: ਪਾਕਿਸਤਾਨ ਦੇ ਬਲੋਚਿਸਤਾਨ ਪ੍ਰਾਂਤ ਵਿੱਚ ਇੱਕ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਵਿਚਕਾਰ ਟੱਕਰ ਹੋਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਐਤਵਾਰ ਨੂੰ ਕਰਾਚੀ-ਕੋਇਟਾ ਹਾਈਵੇਅ 'ਤੇ ਉਸ ਸਮੇਂ ਵਾਪਰਿਆ ਜਦੋਂ 20 ਤੋਂ ਵੱਧ ਯਾਤਰੀਆਂ ਵਾਲੀ ਵੈਨ ਨੂੰ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਟਰੱਕ ਵਿੱਚ 2 ਲੋਕ ਸਵਾਰ ਸਨ।

ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 27 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ 7 ਲੋਕਾਂ ਦੀ ਮੌਤ ਹੋ ਗਈ।

ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ 10 ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।

ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਲੋਕ ਸਵਾਰੀਆਂ ਨਾਲ ਭਰੀ ਵੈਨ ਦੀ ਛੱਤ 'ਤੇ ਬੈਠੇ ਸਨ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਕੇਸ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.