ਚੰਡੀਗੜ੍ਹ: ਤੜਕਸਾਰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਮੁੜ ਧਮਾਕੇ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੋਮਵਾਰ ਸਵੇਰ ਕਾਬੁਲ ਹਵਾਈ ਅੱਡੇ ’ਤੇ ਪੰਜ ਰਾਕੇਟ ਨਾਲ ਹਮਲਾ ਕੀਤਾ ਗਿਆ ਸੀ ਪਰ ਮਿਜ਼ਾਈਲ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਰੋਕ ਲਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਫਗਾਨਿਸਤਾਨ ਦੇ ਇਸਲਾਮਿਕ ਸਟੇਟ ਨਾਲ ਜੁੜੇ 'ਕਈ ਆਤਮਘਾਤੀ ਹਮਲਾਵਰਾਂ' ਨੂੰ ਲੈ ਕੇ ਜਾ ਰਹੇ ਸੰਭਾਵੀ ਵਾਹਨ ਨੂੰ ਐਤਵਾਰ ਨੂੰ ਯੂਐਸ ਹਵਾਈ ਹਮਲੇ ਚ ਉਡਾ ਦਿੱਤਾ ਗਿਆ ਸੀ।
ਇਹ ਵੀ ਪੜੋ: ਅਫ਼ਗਾਨਿਸਤਾਨ ’ਚ ਅਮਰੀਕੀ ਡਰੋਨ ਹਮਲੇ ’ਚ 3 ਬੱਚਿਆ ਦੀ ਮੌਤ !
ਅਮਰੀਕੀ ਅਧਿਕਾਰੀਆਂ ਨੇ ਕਿਹਾ ਸੀ ਕਿ ਅਮਰੀਕੀ ਡਰੋਨ ਨੇ ਐਤਵਾਰ ਨੂੰ ਅਫਗਾਨਿਸਤਾਨ ਦੇ ਇਸਲਾਮਿਕ ਸਟੇਟ ਨਾਲ ਜੁੜੇ 'ਕਈ ਆਤਮਘਾਤੀ ਹਮਲਾਵਰਾਂ' ਨੂੰ ਲੈ ਕੇ ਜਾ ਰਹੇ ਵਾਹਨ ਨੂੰ ਉਡਾ ਦਿੱਤਾ ਸੀ ਇਸ ਤੋਂ ਪਹਿਲਾਂ ਕਿ ਉਹ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਚੱਲ ਰਹੇ ਫੌਜੀ ਨਿਕਾਸੀ' ਤੇ ਹਮਲਾ ਕਰ ਸਕਣ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਆਈਐਸਆਈਐਸ ਦੇ ਇੱਕ ਆਤਮਘਾਤੀ ਅੱਤਵਾਦੀ ’ਤੇ ਡਰੋਨ ਨਾਲ ਹਮਲਾ ਕੀਤਾ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਇਸ ਹਮਲੇ ਦੌਰਾਨ 3 ਬੱਚਿਆ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਡ੍ਰੋਨ ਹਮਲੇ ’ਚ ਇੱਕ ਕਾਰ ਨੂੰ ਬੰਬ ਨਾਲ ਉਡਾ ਦਿੱਤਾ, ਜਿਸ ’ਚ ਕਈ ਆਤਮਘਾਤੀ ਹਮਲਾਵਾਰਾਂ ਦੇ ਹੋਣ ਦੀ ਗੱਲ ਆਖੀ ਜਾ ਰਹੀ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ, ਇਹ ਹਮਲਾਵਾਰ ਕਾਬੁਲ ਏਅਰਪੋਰਟ ’ਤੇ ਹਮਲਾ ਕਰਨ ਲਈ ਜਾ ਰਹੇ ਸੀ।