ਕਾਠਮਾਂਡੂ: ਨੇਪਾਲ ਦੇ ਸਾਰੇ 77 ਜ਼ਿਲ੍ਹਿਆਂ 'ਚ ਕੋਰੋਨਾ ਵਾਇਰਸ ਫੈਲ ਚੁੱਕਿਆ ਹੈ। ਇਸ ਦੀ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਭਾਰਤ ਦੇ ਗੁਆਂਢੀ ਦੇਸ਼ ਨੇਪਾਲ 'ਚ ਹੁਣ ਕੋਰੋਨਾ ਦੇ ਕੁੱਲ 12 ਹਜ਼ਾਰ ਮਾਮਲੇ ਹੋ ਗਏ ਹਨ।
ਸਿਹਤ ਮੰਤਰਾਲੇ ਦੇ ਬੁਲਾਰੇ ਜੋਗੇਸ਼ਵਰ ਗੌਤਮ ਨੇ ਦੱਸਿਆ ਕਿ ਹੁਣ ਤੱਕ ਰਾਸੂਵਾ 'ਚ ਸਭ ਤੋਂ ਜ਼ਿਆਦਾ ਨਵੇਂ ਕੋਰੋਨਾ ਦੇ ਮਾਮਲੇ ਪਾਏ ਗਏ ਹਨ ਤੇ ਇਸ ਨਾਲ 7 ਦੇਸ਼ ਦੇ ਸਾਰੇ ਜ਼ਿਲ੍ਹੇ ਕੋਰੋਨਾ ਪੀੜਤ ਹੋ ਗਏ ਹਨ।
ਸ਼ਨੀਵਾਰ ਨੂੰ ਸਰਕਾਰ ਨੇ 554 ਨਵੇਂ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਸੀ। ਇਸ ਦੇ ਨਾਲ ਹੀ ਇੱਥੇ ਕੁੱਲ ਮਾਮਲਿਆਂ ਦਾ ਅੰਕੜਾ ਵੱਧ ਕੇ 12309 ਹੋ ਗਿਆ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦਾ ਅੰਕੜਾ 27 ਹੈ। ਨੇਪਾਲ 'ਚ ਮਈ ਤੋਂ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਨਾਲ ਇਜ਼ਾਜਫਾ ਹੋਣ ਸ਼ੁਰੂ ਹੋਇਆ ਹੈ।
ਇਹ ਵੀ ਪੜ੍ਹੋ:ਅਫ਼ਗਾਨਿਸਤਾਨ: ਤਾਲਿਬਾਨ ਨੇ ਅਮਰੀਕੀ ਖੁਫੀਆ ਰਿਪੋਰਟ ਨੂੰ ਕੀਤਾ ਖਾਰਜ