ਢਾਕਾ : ਬੰਗਲਾਦੇਸ਼ ਦੇ ਬੰਦਰਗਾਹ ਸ਼ਹਿਰ ਚਟਗਾਓਂ ਵਿੱਚ ਇੱਕ ਗੈਸ ਪਾਈਪ ਲਾਈਨ ਵਿੱਚ ਹੋਏ ਧਮਾਕੇ ਵਿੱਚ ਇਮਾਰਤ ਡਿੱਗ ਗਈ ਜਿਸ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 32 ਜ਼ਖਮੀ ਹੋ ਗਏ। ਇਹ ਜਾਣਕਾਰੀ ਇੱਕ ਪੁਲਿਸ ਅਧਿਕਾਰੀ ਨੇ ਦਿੱਤੀ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਧਿਕਾਰੀ ਨੇ ਕਿਹਾ ਕਿ ਧਮਾਕੇ ਨਾਲ ਇਮਾਰਤ ਦੀ ਹੇਠਲੀ ਮੰਜ਼ਿਲ ਦਾ ਅਗਲਾ ਹਿੱਸਾ ਢਹਿ ਗਿਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਗੈਸ ਲੀਕ ਹੋਣ ਕਾਰਨ ਇਹ ਧਮਾਕਾ ਹੋਇਆ।
ਇਹ ਵੀ ਪੜ੍ਹੋ: ਵਿਰੋਧ ਪ੍ਰਦਰਸ਼ਨ ਦੌਰਾਨ ਹਾਂਗਕਾਂਗ ਦੇ ਸਾਰੇ ਸਕੂਲ ਬੰਦ
ਬੰਗਲਾਦੇਸ਼ ਵਿੱਚ ਗੈਸ ਹਾਦਸੇ ਆਮ ਹਨ। ਜ਼ਿਕਰਯੋਗ ਹੈ ਕਿ ਅਕਤੂਬਰ ਵਿੱਚ ਢਾਕਾ ਵਿੱਚ ਇੱਕ ਗੈਸ ਸਿਲੰਡਰ ਧਮਾਕੇ ਵਿੱਚ ਛੇ ਬੱਚਿਆਂ ਸਮੇਤ ਸੱਤ ਲੋਕ ਮਾਰੇ ਗਏ ਸਨ।