ਕਾਬੁਲ: ਸਮਾਚਾਰ ਏਜੰਸੀ ਰਾਇਟਰਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਆਤਮਘਾਤੀ ਹਮਲਾਵਰ ਉੱਤੇ ਰਾਕੇਟ ਹਮਲਾ ਕੀਤਾ ਹੈ। ਇਹ ਅਮਰੀਕਾ ਵੱਲੋਂ ਕੀਤਾ ਗਿਆ ਹਵਾਈ ਹਮਲਾ ਹੈ। ਜਿਸ ਵਿੱਚ ਏਅਰਪੋਰਟ ਉੱਤੇ ਹਮਲਾ ਕਰਨ ਜਾ ਰਹੇ ਆਤਮਘਾਤੀ ਹਮਲਾਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਫਿਲਹਾਲ ਇਸ ਹਮਲੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਜ਼ਖਮੀ ਹੋਏ ਹਨ।
ਹਮਲੇ ਬਾਰੇ ਅਮਰੀਕਾ ਦਾ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ, ਪਰ ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਅਮਰੀਕੀ ਹਵਾਈ ਹਮਲੇ ਨੇ ਇੱਕ ਵਾਹਨ ਵਿੱਚ ਸਵਾਰ ਆਤਮਘਾਤੀ ਹਮਲਾਵਰ ਨੂੰ ਨਿਸ਼ਾਨਾ ਬਣਾਇਆ ਜੋ ਕਾਬੁਲ ਹਵਾਈ ਅੱਡੇ 'ਤੇ ਹਮਲਾ ਕਰਨਾ ਚਾਹੁੰਦਾ ਸੀ। ਹਾਲਾਂਕਿ, ਤਾਲਿਬਾਨ ਨੇ ਪਹਿਲਾਂ ਇਸ ਹਮਲੇ ਦੀ ਜ਼ਿੰਮੇਵਾਰੀ ਆਈਐਸਆਈਐਸ(ISIS) ਨੂੰ ਦਿੱਤੀ ਸੀ। ਬਾਅਦ ਵਿੱਚ ਕਿਹਾ ਗਿਆ ਕਿ ਇਹ ਇੱਕ ਅਮਰੀਕੀ ਏਅਰ ਸਟ੍ਰਾਈਕ ਸੀ।
ਇਸ ਦੇ ਨਾਲ ਹੀ ਨਿਊਜ਼ ਏਜੰਸੀ ਰਾਇਟਰਸ ਨੇ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਨੇ ਆਤਮਘਾਤੀ ਹਮਲਾਵਰ 'ਤੇ ਏਅਰ ਸਟ੍ਰਾਈਕ ਕੀਤੀ ਹੈ। ਇਹ ਅਮਰੀਕਾ ਵੱਲੋਂ ਕੀਤਾ ਗਿਆ ਹਵਾਈ ਹਮਲਾ ਹੈ। ਅਲ-ਜਜ਼ੀਰਾ ਨਿਊਜ਼ ਚੈਨਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਕਾਬੁਲ ਹਵਾਈ ਅੱਡੇ 'ਤੇ ਹਮਲਾ ਕਰਨ ਜਾ ਰਹੇ ਆਤਮਘਾਤੀ ਹਮਲਾਵਰ 'ਤੇ ਹਵਾਈ ਹਮਲਾ ਕੀਤਾ ਹੈ। ਇਸ ਦੇ ਨਾਲ ਹੀ ਸਥਾਨਕ ਮੀਡੀਆ ਟੋਲੋ ਨਿਊਜ਼ ਦੁਆਰਾ ਇਹ ਕਿਹਾ ਗਿਆ ਹੈ ਕਿ ਕਾਬੁਲ ਹਵਾਈ ਅੱਡੇ ਦੇ ਨੇੜੇ ਖਾਜਾ ਬਾਗਰਾ ਇਲਾਕੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਉੱਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ।
ਅਮਰੀਕਾ ਨੇ ਕੀਤੀ ਪੁਸ਼ਟੀ
ਅਮਰੀਕੀ ਫੌਜ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ ਉਸਨੇ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਸਤੇ ਵਿੱਚ ਵਿਸਫੋਟਕਾਂ ਨਾਲ ਭਰੇ ਵਾਹਨ ਨੂੰ ਨਿਸ਼ਾਨਾ ਬਣਾਇਆ, ਜਿੱਥੇ ਅਮਰੀਕੀ ਫੌਜ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਹੈ। ਯੂਐਸ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਬਿਲ ਅਰਬਨ ਨੇ ਕਿਹਾ ਕਿ ਅਮਰੀਕੀ ਫ਼ੌਜੀ ਬਲਾਂ ਨੇ ਅੱਜ ਕਾਬੁਲ ਵਿੱਚ ਸਵੈ-ਰੱਖਿਆ ਵਾਹਨ 'ਤੇ ਮਨੁੱਖ ਰਹਿਤ ਡਰੋਨ ਹਮਲਾ ਕੀਤਾ, ਜਿਸ ਨਾਲ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਆਈਐਸਆਈਐਸ-ਕੇ ਦੇ ਆਉਣ ਵਾਲੇ ਖ਼ਤਰੇ ਨੂੰ ਟਾਲਿਆ ਗਿਆ।
ਅਰਬਨ ਨੇ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਅਸੀਂ ਟੀਚੇ ਨੂੰ ਹਾਸਲ ਕਰਨ ਵਿੱਚ ਸਫਲ ਰਹੇ। ਵਾਹਨ ਵਿੱਚ ਬਹੁਤ ਜ਼ਿਆਦਾ ਵਿਸਫੋਟਕ ਸਮੱਗਰੀ ਹੋਣ ਦਾ ਸੰਕੇਤ ਸੀ। ਅਮਰੀਕਾ ਨਾਗਰਿਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਦਾ ਮੁਲਾਂਕਣ ਕਰ ਰਿਹਾ ਹੈ, ਹਾਲਾਂਕਿ ਫਿਲਹਾਲ ਇਸਦਾ ਕੋਈ ਸੰਕੇਤ ਨਹੀਂ ਹੈ।
ਅਰਬਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਭਵਿੱਖ ਵਿੱਚ ਸੰਭਾਵੀ ਖਤਰਿਆਂ ਪ੍ਰਤੀ ਸੁਚੇਤ ਹਾਂ। ਇਸ ਤੋਂ ਪਹਿਲਾਂ ਤਾਲਿਬਾਨ ਦੇ ਬੁਲਾਰੇ ਨੇ ਅਫਗਾਨਿਸਤਾਨ ਵਿੱਚ ਪੱਤਰਕਾਰਾਂ ਨੂੰ ਦਿੱਤੇ ਸੰਦੇਸ਼ ਵਿੱਚ ਕਿਹਾ ਕਿ ਅਮਰੀਕੀ ਹਮਲੇ ਨੇ ਇੱਕ ਆਤਮਘਾਤੀ ਹਮਲਾਵਰ ਨੂੰ ਨਿਸ਼ਾਨਾ ਬਣਾਇਆ ਕਿਉਂਕਿ ਉਹ ਵਿਸਫੋਟਕਾਂ ਨਾਲ ਭਰੀ ਗੱਡੀ ਚਲਾ ਰਿਹਾ ਸੀ।
ਪਹਿਲਾਂ ਹੋ ਚੁੱਕਾ ਆਤਮਘਾਤੀ ਹਮਲਾ
ਗੌਰਤਲਬ ਹੈ ਕਿ ਪਿਛਲੇ ਵੀਰਵਾਰ ਕਾਬੁਲ ਹਵਾਈ ਅੱਡੇ ਦੇ ਨਜ਼ਦੀਕ ਭੀੜ ਉੱਤੇ ਹੋਏ ਹਮਲੇ ਵਿੱਚ 13 ਅਮਰੀਕੀ ਕਰਮਚਾਰੀ ਅਤੇ 169 ਤੋਂ ਵੱਧ ਅਫਗਾਨ ਨਾਗਰਿਕ ਮਾਰੇ ਗਏ ਸਨ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਆਤਮਘਾਤੀ ਬੰਬ ਧਮਾਕਿਆਂ ਤੋਂ ਬਾਅਦ ਜਵਾਬੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ।
ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੁਰਾਸਾਨ (ਆਈਐਸਆਈਐਸ-ਕੇ) ਨੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਦੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ:ਕਾਬੁਲ ਹਵਾਈ ਅੱਡੇ 'ਤੇ ਖ਼ਤਰਾ, ਅਮਰੀਕਾ ਨੇ ਦਿੱਤੀ ਇਹ ਚਿਤਾਵਨੀ