ਨਵੀਂ ਦਿੱਲੀ: ਖ਼ਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਚੀਨ ਦੇ ਹੁਬੇਈ ਵਿੱਚ ਇਸ ਵਾਇਰਸ ਕਾਰਨ 116 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਹੁਣ ਵਧ ਕੇ 1471 ਹੋ ਗਈ ਹੈ। ਇਸ ਦੇ ਨਾਲ ਹੀ, ਚੀਨ ਵਿੱਚ ਹੁਣ ਤੱਕ 60 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ।
ਬੀਤੇ ਬੁੱਧਵਾਰ ਨੂੰ 242 ਵਿਅਕਤੀਆਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ। ਵਾਇਰਸ ਫੈਲਣ ਤੋਂ ਬਾਅਦ ਇੱਕ ਦਿਨ ਵਿੱਚ ਹੋਈਆਂ ਮੌਤਾਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਇਸ ਤੋਂ ਇਲਾਵਾ ਲਗਭਗ 25 ਦੇਸ਼ਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਮਾਮਲੇ ਮਿਲੇ ਹਨ। ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਹੁਬੇਈ ਤੋਂ ਬਾਹਰ ਕੱਢਿਆ ਹੈ।
ਵਿਸ਼ਵ ਸਿਹਤ ਸੰਗਠਨ (WHO) ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੁਨੀਆ ਦਾ ਸਭ ਤੋਂ ਵੱਡਾ ਖ਼ਤਰਾ ਸਾਬਤ ਹੋ ਸਕਦਾ ਹੈ। ਡਬਲਯੂਐਚਓ ਦਾ ਕਹਿਣਾ ਹੈ ਕਿ ਇਹ ਵਾਇਰਸ ਕਿਸੇ ਵੀ ਅੱਤਵਾਦੀ ਹਮਲੇ ਨਾਲੋਂ ਜ਼ਿਆਦਾ ਮਾਰੂ ਸਾਬਤ ਹੋ ਸਕਦਾ ਹੈ।