ETV Bharat / international

ਵਿਸ਼ਵ ਭਰ 'ਚ 1.03 ਕਰੋੜ ਤੱਕ ਪੁੱਜੀ ਕੋਰੋਨਾ ਪੀੜਤਾਂ ਦੀ ਗਿਣਤੀ, 5 ਲੱਖ ਤੋਂ ਵੱਧ ਮੌਤਾਂ - global corona tracker

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 10,393,467 ਕਰੋੜ ਤੱਕ ਪਹੁੰਚ ਗਈ ਹੈ, ਉਥੇ ਹੀ 5 ਲੱਖ ਤੋਂ ਵੱਧ ਲੋਕਾਂ ਦੀ ਮਹਾਂਮਾਰੀ ਕਾਰਨ ਮੌਤ ਹੋ ਗਈ ਹੈ।

covid-19 number of corona victims worldwide reached 1 dot 03 crore
ਵਿਸ਼ਵ ਭਰ 'ਚ 1.03 ਕਰੋੜ ਤੱਕ ਪੁੱਜੀ ਕੋਰੋਨਾ ਪੀੜਤਾਂ ਦੀ ਗਿਣਤੀ, 5 ਲੱਖ ਤੋਂ ਵੱਧ ਮੌਤਾਂ
author img

By

Published : Jul 1, 2020, 3:42 AM IST

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਪੀੜਤਾਂ ਦੀ ਗਿਣਤੀ 10,393,467 ਤੱਕ ਪਹੁੰਚ ਗਈ ਹੈ ਅਤੇ 508,406 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ। ਦੂਜੇ ਨੰਬਰ 'ਤੇ ਬ੍ਰਾਜ਼ੀਲ, ਤੀਜੇ ਨੰਬਰ 'ਤੇ ਰੂਸ ਅਤੇ ਚੌਥੇ ਨੰਬਰ 'ਤੇ ਭਾਰਤ ਹੈ। ਇਥੇ ਰਾਹਤ ਵਾਲੀ ਗੱਲ ਇਹ ਹੈ ਕਿ ਦੁਨੀਆ ਭਰ 'ਚ ਇਸ ਬਿਮਾਰੀ ਨੂੰ ਹਰਾ ਕੇ 309,713 ਵਿਅਕਤੀ ਠੀਕ ਵੀ ਹੋ ਚੁੱਕੇ ਹਨ।

ਅਮਰੀਕਾ ਦੀ ਜੌਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਵਿਸ਼ਵ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ 2,620,250 ਲੋਕ ਪੀੜਤ ਹਨ ਅਤੇ 1,27,272 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਜਪਾਨ ਨੇ ਦੱਖਣੀ ਕੋਰੀਆ ਨੂੰ ਜੀ-7 'ਚ ਸ਼ਾਮਿਲ ਕਰਨ 'ਤੇ ਜਤਾਇਆ ਇਤਰਾਜ਼

ਬ੍ਰਾਜ਼ੀਲ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,368,195 ਤੱਕ ਪਹੁੰਚ ਗਈ ਹੈ ਅਤੇ 58314 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿੱਚ ਕੋਵਿਡ-19 ਨਾਲ 6,46,929 ਲੋਕ ਪੀੜਤ ਹਨ ਅਤੇ 9306 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਬ੍ਰਿਟੇਨ ਵਿੱਚ ਹਾਲਾਤ ਕਾਫੀ ਖ਼ਰਾਬ ਹਨ ਕਿਉਂਕਿ ਉੱਥੇ ਕੋਰੋਨਾ ਦੇ 314,159 ਲੱਖ ਮਾਮਲੇ ਸਾਹਮਣੇ ਆਏ ਹਨ ਅਤੇ 43,815 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਭਾਰਤ ਦੁਨੀਆ 'ਚ ਚੌਥੇ ਨੰਬਰ 'ਤੇ ਆਉਂਦਾ ਹੈ ਜਿਥੇ 5.66 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 16,893 ਲੋਕਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.