ਨਵੀਂ ਦਿੱਲੀ: ਅਲਾਸਕਾ ਦੇ ਪ੍ਰਿੰਸ ਵਿਲੀਅਮ ਸਾਊਂਡ ਖੇਤਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 33 ਕਿਲੋਮੀਟਰ ਦੀ ਗਹਿਰਾਈ 'ਤੇ ਮਾਪਿਆ ਗਿਆ। ਭੂਚਾਲ ਦੇ ਇਨ੍ਹਾਂ ਝਟਕਿਆਂ ਨਾਲ ਲੋਕਾਂ 'ਚ ਹਫ਼ੜਾ-ਦਫ਼ੜੀ ਮਚ ਗਈ।
ਅਲਾਸਕਾ ਭੂਚਾਲ ਕੇਂਦਰ ਨੇ ਦੱਸਿਆ ਕਿ ਵਾਲਦੇਜ ਤੋਂ ਲਗਭਗ 39 ਕਿਲੋਮੀਟਰ ਦੂਰ ਉੱਤਰ ਪੱਛਮ 'ਚ ਐਤਵਾਰ ਨੂੰ ਲਗਭਗ 11:48 ਤੇ 3.0 ਦੀ ਤੀਬਰਤਾ ਦਾ ਭੂਚਾਲ ਆਇਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਨਿੱਚਰਵਾਰ ਨੂੰ ਵੀ ਅਲਾਸਕਾ ਦੇ ਕੁੱਝ ਖੇਤਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।