ETV Bharat / international

ਪਾਕਿ ਦੇ ਸਾਬਕਾ ਪੀਐਮ ਤੇ ਰੇਲ ਮੰਤਰੀ ਨੂੰ ਹੋਇਆ ਕੋਰੋਨਾ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਅਤੇ ਰੇਲ ਮੰਤਰੀ ਸੇਖ ਰਾਸ਼ਿਦ ਅਹਿਮਦ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਪਾਕਿ ‘ਚ ਹੁਣ ਤੱਕ ਕੋਰੋਨਾ ਦੇ ਕੁੱਲ 103,671 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2,067 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪਾਕਿ ਦੇ ਸਾਬਕਾ ਪੀਐਮ ਤੇ ਰੇਲ ਮੰਤਰੀ ਨੂੰ ਹੋਇਆ ਕੋਰੋਨਾ

author img

By

Published : Jun 9, 2020, 3:51 AM IST

ਨਵੀਂ ਦਿੱਲੀ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਅਤੇ ਰੇਲ ਮੰਤਰੀ ਸੇਖ ਰਾਸ਼ਿਦ ਅਹਿਮਦ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ।

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਬੁਲਾਰੇ ਮਰਿਅਮ ਔਰੰਗਜ਼ੇਬ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਕਿ 61 ਸਾਲਾ ਅੱਬਾਸੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ।

ਪੀਐਮਐਲ-ਐਨ ਦੇ ਸੀਨੀਅਰ ਵਾਈਸ ਪ੍ਰਧਾਨ ਅੱਬਾਸੀ ਨੇ ਅਗਸਤ 2017 ਤੋਂ ਲੈ ਕੇ ਮਈ 2018 ਤੱਕ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸਾਂਭਿਆ ਸੀ, ਜਦੋਂ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਵਾਜ਼ ਸ਼ਰੀਫ ਨੂੰ ਪੀਐਮ ਦੇ ਅਹੁਦੇ ਤੋਂ ਫਾਰਿਗ ਕਰ ਦਿੱਤਾ ਸੀ।

ਪਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਉਣ ਮਗਰੋਂ ਉਨ੍ਹਾਂ ਨੇ ਖ਼ੁਦ ਨੂੰ ਘਰ ਵਿੱਚ ਆਈਸੋਲੇਟ ਕਰ ਲਿਆ ਹੈ।

ਦੂਜੇ ਪਾਸੇ ਪਾਕਿਸਤਾਨ ‘ਚ ਇਮਰਾਨ ਸਰਕਾਰ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਪਾਕਿਸਤਾਨ ਦੇ ਰੇਲ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਕੋਰੋਨਾ ਪੌਜ਼ੀਟਿਵ ਹੋਣ ਤੋਂ ਪਹਿਲਾਂ ਮੰਤਰੀ ਵਿੱਚ ਕੋਰੋਨਾ ਦੇ ਕੋਈ ਲੱਛਣ ਦਿਖਾਈ ਨਹੀਂ ਦਿੱਤੇ ਸਨ। ਪਾਕਿ ਰੇਲਵੇ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਅਗਲੇ ਦੋ ਹਫ਼ਤਿਆਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਗੇ।

ਵੱਡੀ ਗੱਲ ਇਹ ਹੈ ਕਿ ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ ਸੂਬਾਈ ਮੰਤਰੀ ਸਣੇ ਚਾਰ ਸੰਸਦ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।

ਦੱਸਣਯੋਗ ਹੈ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ 5 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ ‘ਚ ਹੁਣ ਤੱਕ ਕੋਰੋਨਾ ਦੇ ਕੁੱਲ 103,671 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2,067 ਲੋਕਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.