ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਪੀਪੀ ਦੇ ਸੀਨੀਅਰ ਆਗੂ ਯੂਸਫ ਰਜ਼ਾ ਗਿਲਾਨੀ ਨੂੰ ਸ਼ਨੀਵਾਰ ਨੂੰ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ। ਉਨ੍ਹਾਂ ਦੇ ਬੇਟੇ ਕਾਸੀਮ ਗਿਲਾਨੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਕਾਸੀਮ ਨੇ ਟਵੀਟ ਕਰਕੇ ਇਮਰਾਨ ਖਾਨ ਅਤੇ ਨੈਸ਼ਨਲ ਅਕਾਉਂਟੇਬਿਲਟੀ ਬਿਊਰੋ (ਐਨਏਬੀ) 'ਤੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਧੰਨਵਾਦ ਇਮਰਾਨ ਸਰਕਾਰ ਅਤੇ NAB ਆਪ ਨੇ ਸਫ਼ਲਤਾ ਨਾਲ ਮੇਰੇ ਪਿਤਾ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਜਾਂਚ ਦੌਰਾਨ ਉਨ੍ਹਾਂ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆਂ ਭਰ 'ਚ ਮਰੀਜ਼ਾਂ ਦੀ ਗਿਣਤੀ 77.57 ਲੱਖ ਤੋਂ ਪਾਰ, 4.29 ਲੱਖ ਮੌਤਾਂ
ਜਾਣਕਾਰੀ ਮਿਲਣ ਤੋਂ ਬਾਅਦ ਪੀਪੀਪੀ ਦੀ ਸੈਨੇਟਰ ਸ਼ੈਰੀ ਰਹਿਮਾਨ ਨੇ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।