ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਰ ਜ਼ਫਰਉੱਲਾ ਖ਼ਾਨ ਜਮਾਲੀ ਦੀ ਬੁੱਧਵਾਰ ਨੂੰ ਰਾਵਲਪਿੰਡੀ ਦੇ ਇੱਕ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ। ਜਮਾਲੀ 76 ਸਾਲਾਂ ਦੇ ਸਨ। ਜਮਾਲੀ ਨੇ ਨਵੰਬਰ 2002 ਤੋਂ ਜੂਨ 2004 ਤੱਕ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ।
ਦਿਲ ਦਾ ਦੌਰਾ ਪੈਣ ਤੋਂ ਬਾਅਦ ਕੁਝ ਦਿਨ ਪਹਿਲਾਂ ਜਮਾਲੀ ਨੂੰ ਆਰਮਡ ਫੋਰਸਿਜ਼ ਇੰਸਟੀਚਿਊਟ ਆਫ਼ ਕਾਰਡੀਓਲੌਜੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਹਾਰਟ ਡਿਜੀਜ ਵਿਖੇ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ।
ਉਨ੍ਹਾਂ ਦੇ ਰਿਸ਼ਤੇਦਾਰ ਅਤੇ ਨੇਤਾ ਸਨਾ ਜਮਾਲੀ ਨੇ ਮੀਡੀਆ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਬੁੱਧਵਾਰ ਸ਼ਾਮ ਨੂੰ ਮੌਤ ਹੋ ਗਈ।
ਜ਼ਫਰਉੱਲਾ ਖ਼ਾਨ ਜਮਾਲੀ ਪਾਕਿਸਤਾਨ ਦੇ 15ਵੇਂ ਪ੍ਰਧਾਨ ਮੰਤਰੀ ਸਨ। ਉਹ ਬਲੋਚਿਸਤਾਨ ਪ੍ਰਾਂਤ ਦੇ ਮੁੱਖ ਮੰਤਰੀ ਵੀ ਸਨ।