ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 62 ਲੱਖ ਤੋਂ ਪਾਰ, 3 ਲੱਖ 75 ਹਜ਼ਾਰ ਮੌਤਾਂ - ਕੋਰੋਨਾ ਵਾਇਰਸ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 75 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 62 ਲੱਖ ਤੋਂ ਵੱਧ ਹੋ ਚੁੱਕੀ ਹੈ। ਇਸ ਵਿਚਕਾਰ ਰਾਹਤ ਦੀ ਗੱਲ ਇਹ ਹੈ ਕਿ 28 ਲੱਖ 85 ਹਜ਼ਾਰ ਮਰੀਜ਼ ਠੀਕ ਵੀ ਹੋ ਚੁੱਕੇ ਹਨ।

global COVID-19 tracker: latest update of coronavirus in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 62 ਲੱਖ ਤੋਂ ਪਾਰ, 3 ਲੱਖ 75 ਹਜ਼ਾਰ ਮੌਤਾਂ
author img

By

Published : Jun 2, 2020, 6:52 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 62 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 3 ਲੱਖ 75 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚਕਾਰ ਰਾਹਤ ਦੀ ਗੱਲ ਇਹ ਹੈ ਕਿ 28 ਲੱਖ 85 ਹਜ਼ਾਰ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 18 ਲੱਖ ਤੋਂ ਵੱਧ ਹੋ ਚੁੱਕੀ ਹੈ ਅਤੇ 1 ਲੱਖ 5 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਜਾਸੂਸੀ ਮਾਮਲਾ: ਪਾਕਿਸਤਾਨ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀ ਨੂੰ ਭੇਜਿਆ ਸੰਮਨ

ਬ੍ਰਾਜ਼ੀਲ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾ ਰੱਖੀ ਹੈ। 5 ਲੱਖ 26 ਹਜ਼ਾਰ ਮਾਮਲਿਆਂ ਨਾਲ ਬ੍ਰਾਜ਼ੀਲ ਦੁਨੀਆਂ 'ਚ ਦੂਜੇ ਨੰਬਰ 'ਤੇ ਸੱਭ ਤੋਂ ਵੱਧ ਪੌਜ਼ੀਟਿਵ ਮਾਮਲਿਆਂ ਵਾਲਾ ਦੇਸ਼ ਹੈ। ਰੂਸ ਵਿੱਚ ਵੀ ਹੁਣ ਤੱਕ 4 ਲੱਖ 14 ਹਜ਼ਾਰ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਉਧਰ ਬ੍ਰਿਟੇਨ ਵਿੱਚ ਹਾਲਾਤ ਸੁਧਰਦੇ ਨਜ਼ਰ ਆ ਰਹੇ ਹਨ। ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕਾਕ ਨੇ ਸੋਮਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 119 ਮੌਤਾਂ ਹੋਈਆਂ ਹਨ, ਜੋ ਇੱਕ ਦਿਨ ਵਿੱਚ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਘੱਟ ਅੰਕੜਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ 98 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 5608 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵੀ ਕੋਰੋਨਾ ਮਾਮਲਿਆਂ 'ਚ ਦੁਨੀਆਂ ਭਰ 'ਚ 7ਵੇਂ ਨੰਬਰ 'ਤੇ ਪਹੁੰਚ ਚੁੱਕਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.