ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 70 ਲੱਖ ਤੋਂ ਪਾਰ, 4 ਲੱਖ ਮੌਤਾਂ

author img

By

Published : Jun 9, 2020, 6:46 AM IST

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 4 ਲੱਖ 5 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 70 ਲੱਖ 85 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ।

global COVID-19 tracker: latest update of coronavirus in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 70 ਲੱਖ ਤੋਂ ਪਾਰ, 4 ਲੱਖ ਮੌਤਾਂ

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 70 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 4 ਲੱਖ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਦੁਨੀਆ ਦੀ ਅਗਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ ਸਾਢੇ 19 ਲੱਖ 56 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ ਅਤੇ 1 ਲੱਖ 10 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਪਾਕਿ ਦੇ ਸਾਬਕਾ ਪੀਐਮ ਤੇ ਰੇਲ ਮੰਤਰੀ ਨੂੰ ਹੋਇਆ ਕੋਰੋਨਾ

ਬ੍ਰਾਜ਼ੀਲ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। 6 ਲੱਖ 91 ਹਜ਼ਾਰ ਮਾਮਲਿਆਂ ਨਾਲ ਬ੍ਰਾਜ਼ੀਲ ਦੁਨੀਆਂ 'ਚ ਦੂਜੇ ਨੰਬਰ 'ਤੇ ਸੱਭ ਤੋਂ ਵੱਧ ਪੌਜ਼ੀਟਿਵ ਮਾਮਲਿਆਂ ਵਾਲਾ ਦੇਸ਼ ਹੈ। ਰੂਸ ਵਿੱਚ ਵੀ ਹੁਣ ਤੱਕ 4 ਲੱਖ 76 ਹਜ਼ਾਰ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਰੂਸ ਸਭ ਤੋਂ ਵੱਧ ਕੋਰੋਨਾ ਨਾਲ ਪ੍ਰਭਾਵਿਤ ਦੇਸ਼ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 65 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 7473 ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ। ਭਾਰਤ ਵੀ ਕੋਰੋਨਾ ਮਾਮਲਿਆਂ 'ਚ ਦੁਨੀਆਂ ਭਰ 'ਚ 5ਵੇਂ ਨੰਬਰ 'ਤੇ ਪਹੁੰਚ ਚੁੱਕਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.