ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 74.93 ਲੱਖ ਤੋਂ ਪਾਰ, 4.20 ਲੱਖ ਮੌਤਾਂ

author img

By

Published : Jun 12, 2020, 6:58 AM IST

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 4 ਲੱਖ 20 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 74 ਲੱਖ 93 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ।

global COVID-19 tracker: latest update of coronavirus in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 74.93 ਲੱਖ ਤੋਂ ਪਾਰ, 4.20 ਲੱਖ ਮੌਤਾਂ

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 74 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 4 ਲੱਖ 20 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਦੁਨੀਆ ਦੀ ਅਗਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ ਸਾਢੇ 20 ਲੱਖ 21 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ ਅਤੇ 1 ਲੱਖ 13 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਨੇਪਾਲੀ ਸੰਸਦ ਦੇ ਹੇਠਲੇ ਸਦਨ 'ਚ ਨਵੇਂ ਰਾਜਨੀਤਿਕ ਨਕਸ਼ੇ ਦਾ ਪ੍ਰਸਤਾਵ ਹੋਇਆ ਪਾਸ

ਬ੍ਰਾਜ਼ੀਲ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। 8 ਲੱਖ 02 ਹਜ਼ਾਰ ਮਾਮਲਿਆਂ ਨਾਲ ਬ੍ਰਾਜ਼ੀਲ ਦੁਨੀਆਂ 'ਚ ਸੱਭ ਤੋਂ ਵੱਧ ਪੌਜ਼ੀਟਿਵ ਮਾਮਲਿਆਂ ਦੀ ਸੂਚੀ ਵਾਲੇ ਦੇਸ਼ਾਂ ਵਿੱਚ ਦੂਜੇ ਨੰਬਰ 'ਤੇ ਆ ਗਿਆ ਹੈ। ਰੂਸ ਵਿੱਚ ਵੀ 5 ਲੱਖ ਤੋਂ ਵੱਧ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਰੂਸ ਸਭ ਤੋਂ ਵੱਧ ਕੋਰੋਨਾ ਨਾਲ ਪ੍ਰਭਾਵਿਤ ਦੇਸ਼ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵੀ ਕੋਰੋਨਾ ਦੀ ਜਕੜ ਵਾਲੇ ਪ੍ਰਮੁੱਖ ਦੇਸ਼ਾਂ ਵਿੱਚ ਸ਼ਾਮਿਲ ਹੋ ਚੁੱਕਿਆ ਹੈ ਅਤੇ ਇਥੇ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 97 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 8102 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਕੋਰੋਨਾ ਮਾਮਲਿਆਂ 'ਚ ਦੁਨੀਆਂ ਭਰ 'ਚ ਚੌਥੇ ਨੰਬਰ 'ਤੇ ਪਹੁੰਚ ਚੁੱਕਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.