ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ ਤਕਰੀਬਨ 55 ਲੱਖ, 3 ਲੱਖ ਮੌਤਾਂ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 46 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ ਤਕਰੀਬਨ 55 ਲੱਖ ਹੋ ਚੁੱਕੀ ਹੈ।

global COVID-19 tracker: total number of corona cases in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ ਤਕਰੀਬਨ 55 ਲੱਖ, 3 ਲੱਖ ਮੌਤਾਂ
author img

By

Published : May 26, 2020, 7:54 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਤਕਰੀਬਨ 55 ਲੱਖ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 3 ਲੱਖ 46 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਸੋਮਵਾਰ ਨੂੰ ਬ੍ਰਾਜ਼ੀਲ ਵਿੱਚ 11 ਹਜ਼ਾਰ ਨਵੇਂ ਕੋਰੋਨਾ ਸੰਕ੍ਰਮਿਤ ਮਾਮਲੇ ਸਾਹਮਣੇ ਆਏ। ਇਸ ਨਾਲ ਉਥੇ ਕੁੱਲ ਮਾਮਲਿਆਂ ਦੀ ਗਿਣਤੀ 3 ਲੱਖ 74 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਚੀਨ ਵਿੱਚ ਦੋਬਾਰਾ ਤੋਂ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਚੀਨ 'ਚ ਮੁੜ ਤੋਂ 4000 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ।

ਇਹ ਵੀ ਪੜ੍ਹੋ: ਪੰਜਾਬ ਤੋਂ ਹੁਣ ਤੱਕ 2081 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 128

ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 98 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਮਹਾਂਦੀਪ ਵੀ ਇਸ ਨਾਲ ਬੁਰੀ ਤਰ੍ਹਾਂ ਗ੍ਰਸਤ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ 44 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 4172 ਲੋਕਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.