ETV Bharat / international

ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਪਾਰ, ਸਾਢੇ 3 ਲੱਖ ਮੌਤਾਂ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 59 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਵੱਧ ਹੋ ਚੁੱਕੀ ਹੈ। ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਵਾਰ ਫੇਰ ਚੀਨ 'ਤੇ ਦੋਸ਼ ਲਾਏ। ਟਰੰਪ ਨੇ ਟਵੀਟ ਕਰ ਕਿਹਾ ਕਿ ਕੋਰੋਨਾ ਵਾਇਰਸ ਦੁਨੀਆ ਭਰ ਲਈ ਚੀਨ ਵੱਲੋਂ ਮਾੜਾ ਤੋਹਫ਼ਾ।

global COVID-19 tracker: total number of corona cases in the world
ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਪਾਰ, ਸਾਢੇ 3 ਲੱਖ ਮੌਤਾਂ
author img

By

Published : May 29, 2020, 8:33 AM IST

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਭਰ ਵਿੱਚ ਇਸ ਦੀ ਤਬਾਹੀ ਲਗਾਤਾਰ ਜਾਰੀ ਹੈ। ਹੁਣ ਤੱਕ ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਵੱਧ ਹੋ ਚੁੱਕੀ ਹੈ, ਜਿੰਨਾਂ ਵਿੱਚੋਂ 3 ਲੱਖ 59 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਨੇ ਦੁਨੀਆ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ। ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ।

ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਵੱਧ ਹੋ ਚੁੱਕੀ ਹੈ ਅਤੇ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਬ੍ਰਾਜ਼ੀਲ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾ ਰੱਖੀ ਹੈ। 4 ਲੱਖ 38 ਹਜ਼ਾਰ ਮਾਮਲਿਆਂ ਨਾਲ ਬ੍ਰਾਜ਼ੀਲ ਦੁਨੀਆ ਦੇ ਦੂਜੇ ਨੰਬਰ 'ਤੇ ਸੱਭ ਤੋਂ ਵੱਧ ਪੌਜ਼ੀਟਿਵ ਮਾਮਲਿਆਂ ਵਾਲਾ ਦੇਸ਼ ਹੈ। ਰੂਸ ਵਿੱਚ ਵੀ 3 ਲੱਖ 59 ਹਜ਼ਾਰ ਪੌਜ਼ੀਟਿਵ ਮਾਮਲੇ ਹਨ।

ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ 19 ਨਵੇਂ ਕੇਸਾਂ ਦੀ ਪੁਸ਼ਟੀ, 1958 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਵਾਰ ਫੇਰ ਚੀਨ 'ਤੇ ਦੋਸ਼ ਲਾਏ। ਟਰੰਪ ਨੇ ਟਵੀਟ ਕਰ ਕਿਹਾ ਕਿ ਕੋਰੋਨਾ ਵਾਇਰਸ ਦੁਨੀਆ ਭਰ ਲਈ ਚੀਨ ਵੱਲੋਂ ਮਾੜਾ ਤੋਹਫ਼ਾ।

  • All over the World the CoronaVirus, a very bad “gift” from China, marches on. Not good!

    — Donald J. Trump (@realDonaldTrump) May 28, 2020 " class="align-text-top noRightClick twitterSection" data=" ">

ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ ਵੱਧ ਹੋ ਗਈ ਹੈ। ਭਾਰਤ ਵਿੱਚ ਹੁਣ ਤੱਕ 4711 ਲੋਕਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.